Tuesday, August 11, 2026

ਖਾਲਸਾ ਕਾਲਜ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 413ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ PPN2208201706ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 413ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜ਼ੀ ਦੇ ਵਿਦਿਆਰਥੀਆਂ ਨੇ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਤੇ ਸਿੱਖ ਇਤਿਹਾਸ ਦੇ ਮਾਹਿਰਾਂ ਨੇ ‘ਧੁਰ ਕੀ ਬਾਣੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ’ ਬਾਰੇ ਵਿਸਥਾਰ ਪੂਰਵਕ ਆਈ ਹੋਈ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰੂਆਂ ਵੱਲੋਂ ਦਿੱਤੇ ਗਏ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਪਵਿੱਤਰ ਦਿਹਾੜੇ ਦੀ ਦੇਸ਼-ਵਿਦੇਸ਼ ’ਚ ਵੱਸਦੀ ਸਮੂੰਹ ਸੰਗਤ ਨੂੰ ਵਧਾਈ ਦਿੱਤੀ।ਛੀਨਾ ਨੇ ਕਿਹਾ ਗੁਰੂ ਮਹਾਰਾਜ ਦੁਆਰਾ ਵਿਖਾਏ ਗਏ ਮਾਰਗਾਂ ਤੋਂ ਭਟਕ ਕੇ ਅੱਜ ਕੁਝ ਇਨਸਾਨ ਭਰੂਣ ਹੱਤਿਆ, ਦਾਜ ਤੇ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ’ਚ ਗਰਕ ਹੋ ਕੇ ਦੇਸ਼ ਨੂੰ ਕਲੰਕਿਤ ਕਰ ਰਹੇ ਹਨ, ਜੋ ਕਿ ਬਹੁਤ ਨਾਮੋਸ਼ੀਜਨਕ ਗੱਲ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਧੁਰ ’ਤੋਂ ਆਈ ਬਾਣੀ ਸ੍ਰੀ ਗੁਰੂ ਮਾਨਿਓ ਗ੍ਰੰਥ’ ਜੋ ਕਿ ਜੁਗਾ-ਜੁਗਾਂਤਰ ਅੰਗ-ਸੰਗ ਸਹਾਈ ਹੈ, ਦਾ ਸਿਮਰਨ ਕਰਨਾ ਚਾਹੀਦਾ ਹੈ, ਜਿਸ ਨਾਲ ਹਰੇਕ ਦੁੱਖ-ਕਲੇਸ਼ ਅਤੇ ਚਿੰਤਾਵਾਂ ਮੁਕ ਜਾਂਦੀਆਂ ਹਨ। ਇਸ ਪਵਿੱਤਰ ਦਿਹਾੜੇ ਮੌਕੇ ਛੀਨਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਗੁਰੂ ਲੜ ਲੱਗਣ ਤੇ ਜ਼ਿੰਦਗੀ ਦੀ ਸਹੀ ਦਿਸ਼ਾ ਨੂੰ ਪਛਾਣਨ ਦਾ ਸੁਨੇਹਾ ਦਿੱਤਾ।ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਸਮਾਪਤੀ ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵਰਤਾਇਆ ਗਿਆ।
ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਵਾਲੀਆ, ਰਜਿਸਟਰਾਰ ਜੇ.ਐਸ ਢਿੱਲੋਂ, ਸਟੂਡੈਂਟ ਵੈਲਫ਼ੇਅਰ ਤੇ ਕਲਚਰਲ ਸਰਗਰਮੀਆਂ ਡਾ. ਸੁਖਬੀਰ ਕੌਰ ਮਾਹਲ,  ਡੀਨ ਅਕਦਾਮਿਕ ਡਾ. ਰਘੁਬੀਰ ਸਿੰਘ, ਡਾਇਰੈਕਟਰ ਰਿਸਰਚ ਡਾ. ਆਰ.ਕੇ ਧਵਨ, ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ, ਮੈਂਬਰ ਪ੍ਰਿੰ: ਜਗਦੀਸ਼ ਸਿੰਘ, ਗੁਰਪ੍ਰੀਤ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰ: ਨੀਲਮ ਹੰਸ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰ: ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ, ਹੇਰ ਪ੍ਰਿੰ: ਕਵਲਜੀਤ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰ: ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰ: ਐੱਸ. ਐੱਸ. ਸਿੱਧੂ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ: ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰ: ਤੇਜਿੰਦਰ ਕੌਰ ਬਿੰਦਰਾ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰ: ਗੁਰਿੰਦਰਜੀਤ ਕੌਰ ਕੰਬੋਜ਼, ਅੰਡਰ ਸੈਕਟਰੀ ਡੀ. ਐਸ. ਰਟੌਲ ਅਤੇ ਕਾਲਜ ਸਟਾਫ਼ ਅਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।

Check Also

ਰੈਡ ਕਰਾਸ ਸੁਸਾਇਟੀ ਨੇ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਅਤੇ ਮਾਹਵਾਰੀ ਸਫ਼ਾਈ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਇਸਤਰੀਆਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ …

Leave a Reply