ਚੌਂਕ ਮਹਿਤਾ, 22 ਅਗਸਤ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ (ਹਾਕੀ ਸੈਂਟਰ) ਵਿਖੇ ਹਾਕੀ ਮੁਕਾਬਲਿਆਂ ਦੇ ਅੰਤ ਵਿੱਚ ਅਲੱਗ-ਅਲੱਗ ਗਰੁੱਪ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ।ਜਿੰਨਾਂ੍ਹ ਵਿੱਚ ਅੰਡਰ-10, 13, 17 ਅਤੇ 19 ਦੀਆਂ ਟੀਮਾਂ ਵਿੱਚ 30 ਲੜਕੀਆਂ ਅਤੇ 60 ਲੜਕਿਆਂ ਨੇ ਭਾਗ ਲਿਆ।ਪੰਜਾਬ ਖੇਡ ਵਿਭਾਗ ਵਲੋਂ ਹਰ ਹਫ਼ਤੇ ਦੇ ਅੰਤ ਵਿੱਚ ਇਹ ਮੁਕਾਬਲੇ ਕਰਵਾਏ ਜਾਣ ਦੀ ਮਨਜ਼ੂਰੀ ਦਿੱਤੀ ਗਈ।ਇਸ ਸ਼ਾਨਦਾਰ ਮੁਕਾਬਲੇ ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ:ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਞਬਸੰਤ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਹਾਕੀ ਕੋਚ ਞਬਲਜਿੰਦਰ ਸਿੰਘ, ਅਥਲੈਟਿਕਸ ਕੋਚ ਹਰਭਜਨ ਸਿੰਘ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media