ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਸੀ.ਜੀ.ਐਮ/ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਮਨਦੀਪ ਮਿੱਤਲ ਦੀ ਪ੍ਰਧਾਨਗੀ ਹੇਠ ਏ.ਡੀ.ਆਰ ਸੈਂਟਰ ਵਿਖੇ ਸਾਰੇ ਨੈਸ਼ਨਲ ਲਾਇਜ਼ਡ ਅਤੇ ਪ੍ਰਾਈਵੇਟ ਬੈਂਕਾਂ ਦੇ ਬੈਂਕ ਦੇ ਮੈਨੇਜ਼ਰਾਂ ਨਾਲ 09.09.2017 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਅੱਜ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮਾਨਯੋਗ ਸਕੱਤਰ ਨੇ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਾਰੇ ਕੇਸ ਅਤੇ ਬੈਂਕਾ ਨਾਲ ਸਬੰਧਤ ਪੈਂਡਿੰਗ ਅਤੇ ਪ੍ਰੀਲੇਟੀਗੇਟਿਵ ਕੇਸ ਲਾਏ ਜਾਣਗੇ। ਉਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਵਿੱਚ ਆਪਣੇ ਕੇਸ ਲਗਾ ਕੇ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ, ਜਿਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ।ਲੋਕ ਅਦਾਲਤਾਂ ਵਿਚ ਜੋ ਆਵਾਰਡ ਪਾਸ ਹੁੰਦੇ ਹਨ, ਉਨਾ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਜੇ ਕੋਈ ਵੀ ਵਿਅਕਤੀ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਾਉਣਾ ਚਾਹੁੰਦਾ ਹੈ ਤਾਂ ਉਹ ਸਬੰਧਤ ਅਦਾਲਤ ਵਿੱਚ ਜਿਸ ਵਿੱਚ ਕੇਸ ਪੈਂਡਿੰਗ ਹੈ ਇਕ ਸਾਦਾ ਪੇਪਰ `ਤੇ ਦਰਖਾਸਤ ਦੇ ਕੇ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਾ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media