ਬਠਿੰਡਾ (ਤਲਵੰਡੀ ਸਾਬੋ), 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਦੇ ਨਿੱਗਰ ਉਪਰਾਲੇ
ਘਰ-ਘਰ ਨੌਕਰੀ ਪਹੁੰਚਾਉਣ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਮਹੱਤਵਪੂਰਨ ਰੋਲ ਅਦਾ ਕਰ ਰਹੀ ਹੈ।ਬੀਤੇ ਦਿਨੀਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਨੌਕਰੀ ਕੁੰਭ ਵਿਚ ਸ਼ਿਰਕਤ ਕਰਕੇ ਸਬੰਧਤ ਧਿਰਾਂ ਦਾ ਉਤਸ਼ਾਹ ਵਧਾਇਆ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਰਪੋਰੇਟ ਮਾਮਲਿਆਂ ਦੇ ਨਿਰਦੇਸ਼ਕ ਡਾ. ਮਹਿਬੂਬ ਸਿੰਘ ਗਿੱਲ ਨੇ ਦੱਸਿਆ ਕਿ ਮੇਲੇ ਦੇ ਚੌਥੇ ਦਿਨ ਤੱਕ ਅੰਦਾਜਨ ਦਸ ਹਜ਼ਾਰ ਵਿਦਿਆਰਥੀਆਂ ਨੇ ਨੌਕਰੀ ਲਈ ਤਕਨੀਕੀ ਅਤੇ ਗੈਰ ਤਕਨੀਕੀ ਕੰਪਨੀਆਂ ਵਿਚ ਇੰਟਰਵਿਊ ਦਿੱਤੇ, ਨਾਲ ਹੀ ਉਨਾਂ ਇਹ ਵੀ ਦੱਸਿਆ ਕਿ ਪਿਛਲੇ ਚਾਰ ਦਿਨਾਂ ਵਿਚ 50 ਤੋਂ ਵਧੇਰੇ ਨਾਮੀ ਕੰਪਨੀਆਂ ਨੇ ਵੱਖ-ਵੱਖ ਨੌਕਰੀਆਂ ਲਈ ਬਿਨੈਕਾਰਾਂ ਦੀ ਚੋਣ ਕੀਤੀ।
ਚੇਅਰਮੈਨ ਗੁਰਲਾਭ ਸਿੰਘ ਸਿੱਧੂ ਅਤੇ ਪ੍ਰੰਬਧਕੀ ਨਿਰਦੇਸ਼ਕ ਸੁਖਰਾਜ ਸਿੰਘ ਸਿੱਧੂ ਨੇ ਕਿਹਾ ਕਿ ਜਿਹੜੇ ਬਿਨੈਕਾਰਾਂ ਨੂੰ ਕਿਸੇ ਕਾਰਨ ਕਰਕੇ ਨੌਕਰੀਆਂ ਨਹੀ ਮਿਲੀਆਂ ਉਹ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਕੈਰੀਅਰ ਕਾਉਂਸਲਿੰਗ ਸੈਲ ਦੀ ਮਦਦ ਨਾਲ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ।ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਨੌਕਰੀ ਦੇ ਯੋਗ ਬਨਣ ਲਈ ਹੁਨਰ ਵਿਕਾਸ ਵਲ ਧਿਆਨ ਦੇਣਾ ਚਾਹੀਦਾ ਹੈ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ ਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਗੈਰ ਤਕਨੀਕੀ ਵਿਦਿਆਰਥੀਆਂ ਵਿਚ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਜਰੀਏ ਹੁਨਰ ਵਿਚ ਵਾਧਾ ਕੀਤਾ ਜਾਵੇਗਾ ਤਾਂ ਜੋ ਅਜੌਕੇ ਕਾਰਪੋਰੇਟ ਵਰਗ ਵਿਚ ਉਹ ਆਪਣੀ ਜਗਾ ਯਕੀਨੀ ਬਣਾ ਸਕਣ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਡਾ. ਜਸਮੇਲ ਸਿੰਘ ਧਾਲੀਵਾਲ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਮੂਹ ਸਟਾਫ ਨੂੰ ਵਧਾਈ ਦੇ ਪਾਤਰ ਦਰਸਾਇਆ ਹੈ, ਜਿੰਨਾ ਦੀ ਸਖਤ ਮਿਹਨਤ ਸਦਕਾ ਪੰਜਾਬ ਸਰਕਾਰ ਦਾ ਘਰ-ਘਰ ਨੌਕਰੀ ਪਹੁੰਚਾਉਣ ਦਾ ਉਪਰਾਲਾ ਸਫਲਤਾ ਵੱਲ ਵਧ ਰਿਹਾ ਹੈ।ਰਜਿਸਟਰਾਰ ਡਾ. ਜਗਤਾਰ ਸਿੰਘ ਧੀਮਾਨ ਨੇ ਕਿਹਾ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਸਰਕਾਰੀ ਉਪਰਾਲਿਆਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਲਈ ਇੱਕ ਪੁੱਲ ਦਾ ਕੰਮ ਕਰ ਰਹੀ ਹੈ।ਉਨਾਂ ਨੇ ਕਿਹਾ ਕਿ ਸਮੁੱਚੇ ਵਿਕਾਸ ਲਈ ਯੂਨੀਵਰਸਿਟੀ ਦਾ ਅਹਿਮ ਯੋਗਦਾਨ ਹੈ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media