Tuesday, June 23, 2026

26 ਅਗਸਤ ਨੂੰ ਮੀਟ ਦੀ ਵਿਕਰੀ ’ਤੇ ਪੂਰਨ ਪਾਬੰਦੀ

ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੇਟ Bannedਦੁਆਰਾ ਜਾਬਤਾ ਫੌਜਦਾਰੀ ਸੰਘਤਾ 1973 ਧਾਰਾ 144 ਦੇ ਅਧੀਨ ਜ਼ਿਲਾ ਬਠਿੰਡਾ ਵਿਖੇ 26 ਅਗਸਤ 2017 ਦਿਨ ਸ਼ਨੀਵਾਰ ਨੂੰ ਮੀਟ ਦੀਆਂ ਦੁਕਾਨਾਂ ਖੁੱਲਣ ਅਤੇ ਮੀਟ ਦੀ ਵਿਕਰੀ ’ਤੇ ਪੂਰਨ ਤੌਰ ’ਤੇ 24 ਅਗਸਤ 2017 ਤੋਂ 31 ਅਗਸਤ 2017 ਤੱਕ ਪਾਬੰਦੀ ਲਗਾਈ ਗਈ ਹੈ।ਉਨਾਂ ਕਿਹਾ ਕਿ ਐਸ.ਐਸ ਜੈਨ ਸਭਾ ਬਠਿੰਡਾ ਵਲੋਂ 26 ਅਗਸਤ 2017 ਨੂੰ ਮਹਾ ਪਰਵ ਸਮਵਤਸਰੀ ਦਿਵਸ (ਅਹਿੰਸਾ ਦਿਵਸ) ਨੂੰ ਤਪ ਤਿਆਗ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।ਇਸ ਲਈ ਇਸ ਪਵਿੱਤਰ ਤਿਉਹਾਰ ਦੇ ਮੌਕੇ ਅਮਨ ਤੇ ਕਾਨੂੰਨ ਵਿਵਸਥਾ ਅਤੇ ਜਨਤਕ ਸ਼ਾਂਤੀ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply