Tuesday, June 23, 2026

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੈਦੀਆਂ ਨੂੰ ਕੇਸਾਂ ਦੇ ਚਲਾਨ ਜਲਦ ਪੇਸ਼ ਕਰਨ ਦਾ ਭਰੋਸਾ

ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲਾ PPN2408201710ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਪਰਮਜੀਤ ਸਿੰਘ ਨੇ ਅਤੇ ਉਹਨਾਂ ਦੇ ਨਾਲ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮਨਜਿੰਦਰ ਸਿੰਘ, ਵਧੀਕ ਜ਼ਿਲਾ ਤੇ ਸੈਸ਼ਨ ਜੱਜ, ਲਲਿਤ ਕੁਮਾਰ ਸਿੰਗਲਾ, ਵਧੀਕ ਜ਼ਿਲਾ ਤੇ ਸੈਸ਼ਨ ਜੱਜ, ਵਰੁਣ ਨਾਗਪਾਲ, ਸਿਵਲ ਜੱਜ (ਸੀਨੀਅਰ ਡਵੀਜ਼ਨ), ਵਿਕਰਾਂਤ ਕੁਮਾਰ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਮਿਸ ਕਿਰਨ ਜਯੋਤੀ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ੍ਰੀਮਤੀ ਰੀਟਾ ਹੰਸ, ਸਿਵਲ ਜੱਜ (ਜੂਨੀਅਰ ਡਵੀਜ਼ਨ ਅਤੇ ਰਵਤੇਸ਼ ਇੰਦਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਬਠਿੰਡਾ ਨੇ ਅੱਜ  24.08.2017 ਨੂੰ  ਕੇਂਦਰੀ ਜੇਲ ਬਠਿੰਡਾ ਦਾ ਦੌਰਾ ਕੀਤਾ ਗਿਆ।ਜਿਸ ਵਿਚ ਉਨਾਂ ਵਲੋਂ ਸਾਰੇ ਬਲਾਕਾਂ ਜਿਵੇਂ ਹਸਪਤਾਲ, ਫੈਕਟਰੀ, ਜਨਾਨਾ ਵਾਰਡ ਅਤੇ ਖੇਡ ਕੇਂਦਰ ਦਾ ਦੌਰਾ ਕੀਤਾ ਗਿਆ, ਕਾਫੀ ਕੈਦੀਆਂ ਨੇ ਉਕਤ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਉਨਾਂ ਨੂੰ ਹੋਈਆਂ ਸਜਾਵਾਂ ਦੀਆਂ ਅਪੀਲਾਂ ਕਰਨੀਆਂ ਚਾਹੁੰਦੇ ਹਨ ਅਤੇ ਉਕਤ ਅਧਿਕਾਰੀਆਂ ਨੇ ਸੁਪਰਡੈਂਟ, ਸੈਂਟਰਲ ਜੇਲ ਬਠਿੰਡਾ ਨੂੰ ਹਦਾਇਤ ਕੀਤੀ ਕੇ ਇਹ ਅਪੀਲਾਂ ਹਾਈਕੋਰਟ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ ਅਤੇ ਸੁਪਰੀਮ ਕੋਰਟ ਸੇਵਾਵਾਂ ਕਮੇਟੀ ਨੂੰ ਭੇਜੀਆਂ ਜਾਣ।ਉਨਾਂ ਨੇ ਕੈਦੀਆਂ ਨੂੰ ਕੇਸਾਂ ਦੇ ਛੇਤੀ ਨਿਪਟਾਰੇ ਬਾਰੇ ਭਰੋਸਾ ਦਿਵਾਇਆ ਅਤੇ ਉਨਾਂ ਕੈਦੀਆਂ ਦੇ ਨਾਮ ਵੀ ਨੋਟ ਕੀਤਾ।ਕੁੱਝ ਕੈਦੀਆਂ ਨੇ ਜੱਜ ਸਾਹਿਬ ਨੂੰ ਬੇਨਤੀ ਕੀਤੀ ਕਿ ਸਾਡੇ ਕੇਸਾਂ ਵਿਚ ਅੱਜ ਤੱਕ ਚਲਾਨ ਪੇਸ਼ ਨਹੀਂ ਹੋਏ ਕਿ੍ਰਪਾ ਕਰਕੇ ਉਨਾਂ ਕੇਸਾਂ ਦੇ ਚਲਾਨ ਪੇਸ਼ ਕਰਵਾਏ ਜਾਣ ਇਸ ਉਪਰੰਤ ਸੀ.ਜੇ.ਐਮ./ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਭਰੋਸਾ ਦਿਵਾਇਆ ਕਿ ਆਪ ਸਭ ਦੇ ਕੇਸਾਂ ਦੇ ਚਲਾਨ ਜਲਦ ਤੋਂ ਜਲਦ ਪੇਸ਼ ਕਰਕੇ ਆਪ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਸ ਦੇ ਨਾਲ ਹੀ ਸੀ.ਜੇ.ਐਮ/ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੂੰ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਅਤੇ ਹੋਰ ਬਣਦੀ ਸਹਾਇਤਾ ਦੇਣ ਲਈ ਕਿਹਾ।ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ 09.09.2017 ਨੂੰ ਜ਼ਿਲਾ ਕਚਹਿਰੀ ਬਠਿੰਡਾ ਵਿਖੇ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ। ਜਿਸ ਵਿਚ ਹਰ ਪ੍ਰਕਾਰ ਦੇ ਕੇਸਾਂ ਦੇ ਨਿਪਟਾਰਾ ਕੀਤੇ ਜਾਣ ਦੇ ਉਪਰਾਲੇ ਕੀਤੇ ਜਾਣਗੇ।ਇਸ ਨਾਲ ਲੋਕਾਂ ਦਾ ਪੈਸਾ ਅਤੇ ਟਾਈਮ ਦੀ ਬੱਚਤ ਹੁੰਦੀ ਹੈ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply