ਸੰਗਰੂਰ/ਧੂਰੀ, 24 ਅਗਸਤ (ਪ੍ਰਵੀਨ ਗਰਗ, ਮਹੇਸ਼ ਜਿੰਦਲ) ਡੇਰਾ ਸਿਰਸਾ ਦੇ ਕੇਸ ਦੀ ਸੁਣਵਾਈ ਦੇ ਚੱਲਦਿਆਂ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰਤਾਪ ਸਿੰਘ ਵਿਰਕ ਨੇ ਮੁੱਖ ਸਕੱਤਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ 44 ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕਰ ਕੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਕਰ ਦਿੱਤਾ ਹੈ।ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਇਹਨਾਂ ਕਾਰਜਕਾਰੀ ਮੈਜਿਸਟਰੇਟਾਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰੇ ਤਾਂ ਜੋ ਹਰ ਤਰ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖੀ ਜਾ ਸਕੇ।ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਟਸਐਪ ਜਾਂ ਫੋਨ ਰਾਹੀਂ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕਰਨ ਤੇ ਜ਼ਿਲ੍ਹੇ ਵਿੱਚ ਅਮਨ,ਸ਼ਾਂਤੀ ਤੇ ਆਪਸੀ ਭਾਈਚਾਰਾ ਬਣਾਈ ਰੱਖਣ ਵਿੱਚ ਸਹਿਯੋਗ ਦੇਣ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾਂ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਹਰ ਤਰ੍ਹਾਂ ਦੇ ਗ਼ੈਰ ਸਮਾਜਿਕ ਅਨਸਰਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੁਲੀਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media