ਚੌਕ ਮਹਿਤਾ, 24 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਦੀ ਖੁਸ਼ੀ ਦੇ ਮੌਕੇ ਤੇ ਨਵਾਂ ਗੁਰਦੁਆਰਾ ਸਾਹਿਬ ਦਾ ਉਦਘਾਟਨ ਕੀਤਾ ਗਿਆ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਨੇ ਰੱਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸ਼ੁੱਭ ਮੌਕੇ `ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ, ਅਥਲੈਟਿਕਸ ਕੋਚ ਹਰਭਜਨ ਸਿੰਘ, ਹਾਕੀ ਕੋਚ ਬਲਜਿੰਦਰ ਸਿੰਘ, ਹੋਸਟਲ ਵਾਰਡਨ, ਮਿਊਜਿਕ ਟੀਚਰ ਅਤੇ ਸਮੂਹ ਸਟਾਫ ਨੇ ਹਾਜ਼ਰੀ ਭਰੀ ਅਤੇ ਗੁਰੁੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media