ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਅਪੀਲ ਕਰਦਿਆਂ ਕਿਹਾ ਕਿ ਲੋਕ
ਜ਼ਿਲੇ ਵਿੱਚ ਆਪਸੀ ਭਾਈਚਾਰਾ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਜ਼ਿਲਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ।ਉਨਾਂ ਕਿਹਾ ਕਿ ਜ਼ਿਲੇ ਵਿਚ ਅਮਨ-ਸ਼ਾਂਤੀ ਦੀ ਸਥਿਤੀ ਪੂਰੀ ਤਰਾਂ ਨਾਲ ਆਮ ਵਾਂਗ ਹੈ, ਪਰੰਤੂ ਫਿਰ ਵੀ ਇਹਤਿਆਤ ਵਜੋਂ ਜ਼ਿਲਾ ਪ੍ਰਸ਼ਾਸ਼ਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਨਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਜ਼ਿਲੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਹਾਲਤ ਵਿੱਚ ਜ਼ਿਲੇ ਦੀ ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਅਫਵਾਹ ’ਤੇ ਯਕੀਨ ਨਾ ਕੀਤਾ ਜਾਵੇ ਅਤੇ ਜੇਕਰ ਕਿਸੇ ਨੂੰ ਇਹ ਲੱਗਦਾ ਹੈ ਕਿ ਕਿਸੇ ਤਰਾਂ ਦੀ ਸ਼ਾਂਤੀ ਵਿਵਸਥਾ ਭੰਗ ਹੋਣ ਦਾ ਖਦਸ਼ਾ ਹੈ, ਤਾਂ ਉਹ ਇਸ ਦੀ ਜਾਣਕਾਰੀ ਜਿਲਾ ਪ੍ਰਸਾਸਨ ਜਾਂ ਪੁਲਿਸ ਪ੍ਰਸ਼ਾਸ਼ਨ ਨੂੰ ਸੂਚਨਾ ਮੁਹੱਈਆ ਕਰਵਾਏ।ਉਨਾਂ ਅਪੀਲ ਕੀਤੀ ਕਿ ਲੋਕ ਕਿਸੇ ਵੀ ਤਰਾਂ ਦੀ ਘਬਰਾਹਟ ਵਿਚ ਨਾ ਆਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਜ਼ਿਲਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ।ਕਿਹਾ ਕਿ ਉਹ ਸੋਸ਼ਲ ਮੀਡੀਆ ਉਤੇ ਫੈਲਾਈਆਂ ਜਾਣ ਵਾਲੀਆਂ ਝੂਠੀਆਂ ਅਫਵਾਹਾਂ ’ਤੇ ਬਿਲਕੁੱਲ ਵੀ ਯਕੀਨ ਨਾ ਕਰਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾ ਕੇ ਰੱਖਣ।ਉਨਾਂ ਕਿਹਾ ਕਿ ਜ਼ਿਲੇ ਵਿੱਚ ਪੁਲਿਸ ਪ੍ਰਸ਼ਾਸ਼ਨ ਪੂਰੀ ਤਰਾਂ ਨਾਲ ਮੁਸਤੈਦ ਹੈ ਅਤੇ ਕਿਸੇ ਵੀ ਤਰਾਂ ਦੀ ਅਣ-ਸੁਖਾਵੀਂ ਘਟਨਾ ਨਹੀਂ ਵਾਪਰਨ ਦਿੱਤੀ ਜਾਵੇਗੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media