ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਇਫਕੋ ਕੋਆਪਰੇਟਿਵ ਪ੍ਰਾਈਵੇਟ ਲਿਮਿ. ਕੰਪਨੀ ਦੀ ਗੋਲਡਨ ਜੁਬਲੀ ਮੌਕੇ ਅੱਜ ਕੰਪਨੀ ਦੇ ਮੈਨੇਜਿੰਗ
ਡਾਇਰੈਕਰ ਯੂ.ਐਸ ਅਵੱਸਥੀ, ਚੇਅਰਮੈਨ ਬਲਵਿੰਦਰ ਸਿੰਘ ਨਕਈ ਤੇ ਜੋਗਿੰਦਰ ਕੁਮਾਰ ਅਗਜ਼ੈਕਟਿਵ ਡਾਇਰੈਕਟਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਤਿਗੁਰ ਦਾ ਸ਼ੁਕਰਾਨਾ ਕੀਤਾ।ਇਫਕੋ ਦੇ ਅਧਿਕਾਰੀਆਂ ਨੇ ਕੰਪਨੀ ਦੇ 50 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਮ 50 ਲੱਖ ਰੁਪਏ ਦਾ ਚੈਕ ਸੌਂਪਿਆ।ਕੰਪਨੀ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਲਗਭਗ 20 ਸਾਲਾਂ ਤੋਂ ਗੁਰੂ ਘਰ ਦਰਸ਼ਨ ਕਰਨ ਆ ਰਹੇ ਹਨ ਅਤੇ ਸਤਿਗੁਰ ਦੀ ਬਖਸ਼ਿਸ਼ ਨਾਲ ਉਨ੍ਹਾਂ ਦੀ ਕੰਪਨੀ ਤਰੱਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਰੀ ਮਨੁੱਖਤਾ ਲਈ ਸਰਬ ਸਾਂਝਾ ਦੁਆਰ ਹੈ, ਜਿਥੋਂ ਸਭ ਦੀਆਂ ਝੋਲੀਆਂ ਭਰਦੀਆਂ ਹਨਇਸ ਸਮੇਂ ਉਨ੍ਹਾਂ ਨਾਲ ਕੰਪਨੀ ਦੇ ਹਿੰਮਤ ਸਿੰਘ ਸੇਖੋਂ, ਡਾ. ਜਸਵਿੰਦਰ ਸਿੰਘ ਸੰਧੂ ਤੇ ਸੁਖਪਾਲ ਸਿੰਘ ਸਿੱਧੂ ਵੀ ਸਨ।
ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ ਤੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਇਫਕੋ ਦੇ ਮੈਨੇਜਿੰਗ ਡਾਇਰੈਕਟਰ ਯੂ.ਐਸ ਅਵੱਸਥੀ ਤੇ ਬਲਵਿੰਦਰ ਸਿੰਘ ਨਕਈ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨਾਲ ਪੁੱਜੇ ਬਾਕੀ ਕਰਮਚਾਰੀਆਂ ਨੂੰ ਵੀ ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਸੈਟ ਭੇਟ ਕੀਤੇ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media