ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) ਡੇਰਾ ਸਿਰਸਾ ਸਾਧ ਨੂੰ ਸੀਬੀਆਈ ਕੋਰਟ ਵਲੋਂ ਐਲਾਨੀ ਗਈ ਸਜ਼ਾ ਅੱਜ ਰੋਹਤਕ ਦੀ ਸੁਨਾਰੀਆ ਜੇਲ ਵਿੱਚ
ਆਰਜ਼ੀ ਅਦਾਲਤ ਬਣਾਈ ਜਾਵੇਗੀ।ਪੰਜਾਬ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ `ਤੇ ਪੰਚੁਕਲਾ ਸੀ.ਬੀ.ਆਈ ਅਦਾਲਤ ਦੇ ਜੱਜ ਜਗਦੀਪ ਸਿੰਘ ਰੋਹਤਕ ਦੀ ਜੇਲ ਵਿੱਚ ਸਜ਼ਾ ਦਾ ਐਲਾਨ ਕਰਨਗੇ।ਆਈ.ਜੀ ਰੋਹਤਕ ਐਨ.ਐਸ ਵਿਰਕ ਅਨੁਸਾਰ ਉਨਾਂ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਡੇਰਾ ਪ੍ਰੇਮੀ ਨੂੰ ਰੋਹਤਕ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।ਜਿਕਰਯੋਗ ਹੈ ਕਿ ਇਸ ਸਜ਼ਾ ਐਲਾਨੇ ਜਾਣ ਦੀ ਕਾਰਵਾਈ ਦੇ ਮੱਦੇਨਜ਼ਰ ਪੰਜਾਬ ਤੇ ਹਰਿਆਣਾ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਹਤਿਆਤ ਵਜੋਂ ਸਰਕਾਰੀ ਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media