ਬਟਾਲਾ, 27 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਨਗਰ ਕੌਂਸਲ ਬਟਾਲਾ ਦੀ ਹਦੂਦ ਅੰਦਰ 28 ਅਗਸਤ 2017 ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਅਮਿਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਕਸਾਈਜ਼ ਅਤੇ ਟੈਕਸ਼ੇਸ਼ਨ ਕਮਿਸ਼ਨਰ ਪੰਜਾਬ ਪਟਿਆਲਾ ਵਲੋਂ ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਪੰਜਾਬ ਲੀਕਰ ਲਾਇਸੰਸ ਰੂਲ, 1956 ਦੇ ਰੂਲ 37 (9) ਤਹਿਤ ਇਹ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।ਉਨਾਂ ਕਿਹਾ ਕਿ 28 ਅਗਸਤ 2017 ਨੂੰ ਮਿਉਂਸਪਲ ਕਮੇਟੀ ਬਟਾਲਾ ਦੀ ਹਦੂਦ ਅੰਦਰ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media