Tuesday, August 11, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿੱਤ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

PPN2708201701ਚੌਂਕ ਮਹਿਤਾ, 27 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਧੰਨ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਚੌਂਕ ਮਹਿਤਾ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਅਤੇ ਸੰਗਤਾਂ ਵਲੋ ਪਾਲਕੀ ਸਾਹਿਬ ਨੂੰ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ।ਨਗਰ ਕੀਰਤਨ ਦਾ ਚੌਂਕ ਮਹਿਤਾ ਦੇ ਚੌਰਾਹੇ ਤੇ ਪਹੁੰਚਣ ਤੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਡਾ. ਪਰਮਜੀਤ ਸਿੰਘ ਸੰਧੂ, ਕਰਮਜੀਤ ਸਿੰਘ ਲਾਲੀ, ਬਾਬਾ ਸਾਹਿਬ ਸਿੰਘ, ਜਥੇ. ਜਤਿੰਦਰ ਸਿੰਘ ਲੱਧਾਮੰਡਾ, ਰਕੇਸ਼ ਕੁਮਾਰ ਲਾਲਾ ਆਦਿ ਨੇ ਪਾਲਕੀ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਤੇ ਪੰਜ ਪਿਆਰਿਆ ਨੂੰ ਸਿਰੋਪਾਓ ਦੇ ਸਨਮਾਨਿਤ ਕੀਤਾ।ਇਲਾਕੇ ਦੀਆਂ  ਸੰਗਤਾਂ ਵੱਲੋਂ ਥਾਂ ਥਾਂ ਤੇ ਵੱਖ ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply