ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜ਼ਿਲਾ ਪਠਾਨਕੋਟ ਦੇ ਸਮੂਹ ਆਮ ਲੋਕਾਂ,
ਅਦਾਰਿਆਂ, ਸੰਸਥਾਵਾਂ, ਕੰਪਨੀਆਂ ਨੂੰ ਅਪੀਲ ਕੀਤੀ ਹੈ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 19086 ਆਫ 2017 ਵਿਚ ਦਿੱਤੇ ਹੁਕਮਾਂ ਅਨੁਸਾਰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸਬੰਧੀ 25 ਅਗਸਤ 2017 ਨੂੰ ਆਏ ਫੈਸਲੇ ਤੋਂ ਬਾਅਦ ਹੋਈ ਹਿੰਸਾ ਵਿਚ ਜੇਕਰ ਕਿਸੇ ਦਾ ਵੀ ਕੋਈ ਨੁਕਸਾਨ ਹੋਇਆ ਹੈ, ਤਾਂ ਉਹ ਆਪਣੇ ਦਾਅਵੇ ਸਬੰਧਤ ਉਪ ਮੰਡਲ ਮੈਜਿਸਟਰੇਟ ਦਫ਼ਤਰ ਕੋਲ ਪੇਸ਼ ਕਰ ਸਕਦੇ ਹਨ।ਉਨਾਂ ਦੱਸਿਆ ਕਿ ਜਾਨੀ ਜਾਂ ਮਾਲੀ ਨੁਕਸਾਨ ਸਬੰਧੀ ਕੋਈ ਵੀ ਨਾਗਰਿਕ ਜਾਂ ਵਿਭਾਗ ਵੇਰਵਿਆਂ ਸਹਿਤ ਪੋ੍ਰਫਾਰਮੇ ਭਰਕੇ ਸਬੰਧਤ ਐਸ.ਡੀ.ਐਮ ਦਫ਼ਤਰ ਵਿਖੇ ਆਪਣੇ ਦਾਅਵੇ ਪੇਸ਼ ਕਰ ਸਕਦਾ ਹੈ।ਉਨਾਂ ਦੱਸਿਆ ਕਿ ਇਹ ਦਾਅਵੇ 7 ਦਿਨਾਂ ਦੇ ਅੰਦਰ-ਅੰਦਰ ਪੇਸ਼ ਕੀਤੇ ਜਾਣ। ਉਨਾਂ ਦੱਸਿਆ ਕਿ ਇਸ ਸਬੰਧੀ ਨਿਰਧਾਰਤ ਪ੍ਰੋਫਾਰਮਾ ਆਪਣੇ ਇਲਾਕੇ ਦੇ ਐਸ.ਡੀ.ਐਮ ਦਫ਼ਤਰ ਪਠਾਨਕੋਟ ਜਾਂ ਐਸ.ਡੀ.ਐਮ ਦਫ਼ਤਰ ਧਾਰ ਕਲਾ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਸ਼੍ਰੀਮਤੀ ਨੀਲਿਮਾ ਨੇ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਐਸ.ਡੀ.ਐਮ ਦਫ਼ਤਰ ਪਠਾਨਕੋਟ ਦੇ ਟੈਲੀਫੋਨ ਨੰਬਰ 0186-2220026, ਐਸ.ਡੀ.ਐਮ ਦਫ਼ਤਰ ਧਾਰ ਕਲਾ ਦੇ 01870-255320 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨਾਂ ਦੱਸਿਆ ਕਿ ਜੇਕਰ ਕੋਈ ਵੀ ਪ੍ਰਭਾਵਿਤ ਵਿਅਕਤੀ ਜ਼ਿਲਾ ਪਠਾਨਕੋਟ ਨਾਲ ਸਬੰਧਤ ਹੈ ਤਾਂ ਉਸ ਵਲੋਂ ਸਬੰਧਤ ਐਸ.ਡੀ.ਐਮ ਦਫ਼ਤਰ ਵਿਖੇ 7 ਦਿਨਾਂ ਦੇ ਅੰਦਰ-ਅੰਦਰ ਦਾਅਵੇ ਪੇਸ਼ ਕੀਤੇ ਜਾ ਸਕਦੇ ਹਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media