Thursday, March 26, 2026

ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਸਬ-ਜੇਲ ਪਠਾਨਕੋਟ ਦਾ ਦੌਰਾ

ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ ਪਠਾਨਕੋਟ PPN2808201710ਦਾ ਦੌਰਾ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਸਬ-ਜੇਲ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨਾਂ ਬੰਦੀਆਂ ਦੇ ਚੱਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ।ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦੇ ਤਰੀਕੇ ਬਾਰੇ ਦੱਸਿਆ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply