ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ “ਘਰ-ਘਰ ਨੋਕਰੀ” ਦੇ ਤਹਿਤ ਪਠਾਨਕੋਟ ਦੇ ਲਾਗਲੇ
ਇਲਾਕਿਆਂ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜਗਾਰ ਦੇਣ ਦੇ ਉਦੇਸ ਨਾਲ ਆਈ.ਟੀ.ਆਈ ਲੜਕੇ ਪਠਾਨਕੋਟ ਵਿਖੇ ਲਗਾਏ ਗਏ 4 ਰੋਜਾ ਰੋਜਗਾਰ ਮੇਲੇ ਦਾ ਅੱਜ ਅਰੰਭ ਕੀਤਾ ਗਿਆ। ਰੋਜਗਾਰ ਮੇਲੇ ਦੇ ਪਹਿਲੇ ਦਿਨ ਨੋਜਵਾਨਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ ਅਤੇ ਕਰੀਬ 3500 ਨੋਜਵਾਨਾਂ ਨੇ ਰਜਿਸਟ੍ਰੇਸ਼ਨ ਕਰਵਾਈ।ਰੋਜਗਾਰ ਮੇਲੇ ਵਿੱਚ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਅਤੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਵੀ ਮੋਕੇ ਤੇ ਹਾਜ਼ਰ ਹੋ ਕੇ ਚਲ ਰਹੇ ਰੋਜਗਾਰ ਮੇਲੇ ਦਾ ਜਾਇਜਾ ਲਿਆ।ਇਸ ਮੋਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਹਰੀਸ ਮੋਹਣ ਪਿ੍ਰੰਸੀਪਲ ਆਈ.ਟੀ.ਆਈ (ਲੜਕੇ), ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਧਿਕਾਰੀ, ਸੁਖਦੇਵ ਰਾਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਤੇ ਹੋੋਰ ਵਿਭਾਗਾਂ ਦੇ ਜਿਲਾ ਅਧਿਕਾਰੀ ਹਾਜ਼ਰ ਸਨ।
ਰੋਜਗਾਰ ਮੇਲੇ ਦੋਰਾਨ ਜਾਣਕਾਰੀ ਦਿੰਦਿਆਂ ਸ੍ਰੀਮਤੀ ਨੀਲਿਮਾ ਡਿਪਟੀ ਕਸਿਮਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨਾਂ ਲਈ ਇਹ ਮੇਲੇ ਲਗਾਏ ਜਾ ਰਹੇ ਹਨ ਤਾਂ ਜੋ ਨੋਜਵਾਨਾਂ ਨੂੰ ਰੋਜਗਾਰ ਮਿਲ ਸਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਜਿਲਾ ਪਠਾਨਕੋਟ ਵਿਖੇ 28 ਅਗਸਤ ਤੋਂ 31 ਅਗਸਤ ਤੱਕ ਆਈ.ਟੀ.ਆਈ ਲੜਕੇ ਪਠਾਨਕੋਟ ਵਿਖੇ ਰੋਜ਼ਗਾਰ ਮੇਲੇ ਦਾ ਅਰੰਭ ਕੀਤਾ ਗਿਆ ਹੈ ਜੋ ਆਉਣ ਵਾਲੇ 4 ਦਿਨਾਂ ਤੱਕ ਲਗਾਇਆ ਜਾਵੇਗਾ ਜੋ ਕਿ ਬੇਰੋਜਗਾਰ ਨੋਜਵਾਨਾਂ ਲਈ ਇਕ ਵਧੀਆ ਉਪਰਾਲਾ ਹੈ।ਉਨਾਂ ਦੱਸਿਆ ਕਿ ਰੋਜਗਾਰ ਮੇਲੇ ਵਿੱਚ ਪਹੁੰਚਣ ਵਾਲੀਆਂ ਵੱਖ ਵੱਖ ਕੰਪਨੀਆਂ ਯੋਗਤਾ ਦੇ ਅਧਾਰ ਤੇ ਨੋਜਵਾਨਾਂ ਦੀ ਭਰਤੀ ਕਰਨਗੀਆਂ।ਇਸੇ ਹੀ ਤਰਾ 31 ਅਗਸਤ ਨੂੰ ਰੋਜਗਾਰ ਮੇਲੇ ਦੇ ਅੰਤਿਮ ਦਿਨ ਮਾਰੂਤੀ ਕੰਪਨੀ ਦੇ ਅਧਿਕਾਰੀ ਨੋਜਵਾਨਾਂ ਨੂੰ ਰੋਜਗਾਰ ਦੇਣ ਲਈ ਹਾਜ਼ਰ ਰਹਿਣਗੇ।ਉਨਾਂ ਦੱਸਿਆ ਕਿ 29 ਅਤੇ 30 ਅਗਸਤ ਨੂੰ ਮੇਲੇ ਵਿੱਚ ਪੰਜਾਬ, ਹਿਮਾਚਲ ਅਤੇ ਜੰਮੂ ਕਸਮੀਰ ਵਿੱਚੋਂ ਵੱਖ ਵੱਖ ਕਰੀਬ 35 ਕੰਪਨੀਆਂ ਦੇ ਅਧਿਕਾਰੀ ਮੋਜੂਦ ਰਹਿਣਗੇ ਅਤੇ ਬੇਰੋਜਗਾਰ ਨੋਜਵਾਨਾਂ ਨੂੰ ਨੋਕਰੀਆਂ ਦੇਣ ਲਈ ਯੋਗਤਾ ਦੇ ਅਧਾਰ ਤੇ ਇੰਟਰਵਿਓੂ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੋਜਗਾਰ ਮੇਲੇ ਦੇ ਪਹਿਲੇ ਦਿਨ ਜਿਲਾ ਪ੍ਰ੍ਰਸ਼ਾਸਨ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਦੀਆਂ ਸਕੀਮਾਂ ਦੇ ਬਾਰੇ ਨੋਜਵਾਨਾਂ ਨੂੰ ਜਾਗਰੂਕ ਕਰਨ ਲਈ ਸਪੈਸ਼ਲ ਕੌਂਸਲਰਾਂ, ਪ੍ਰਾਈਵੇਟ ਕੰਪਨੀਆਂ, ਬੈਂਕਾਂ ਵੱਲੋਂ ਲੋਨ ਪ੍ਰਾਪਤੀ ਅਤੇ ਇੰਡਸਟ੍ਰੀਜ ਦੇ ਵੀ ਸਪੈਸ਼ਲ ਟੇਬਲ ਲਗਾਏ ਗਏ। ਉਨਾਂ ਦੱਸਿਆ ਕਿ ਰੋਜਗਾਰ ਦੇ ਲਈ ਮੋਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਗਈ ਹੈ।ਉਨਾਂ ਬੇਰੋਜਗਾਰ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੋਜਗਾਰ ਮੇਲੇ ਵਿੱਚ ਜਿਆਦਾ ਤੋਂ ਜਿਆਦਾ ਨੋਜਵਾਨ ਪਹੁੰਚਣ ਅਤੇ ਲਾਭ ਪ੍ਰਾਪਤ ਕਰਨ।
ਇਸ ਮੋਕੇ ਤੇ ਸੰਬੋਧਨ ਕਰਦਿਆਂ ਪਠਾਨਕੋਟ ਵਿਧਾਇਕ ਅਮਿਤ ਵਿਜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹੀ ਰੋਜਗਾਰ ਮੇਲਾ ਜਿਲਾ ਪਠਾਨਕੋਟ ਵਿੱਚ ਲਗਾਇਆ ਗਿਆ ਹੈ।ਉਨਾਂ ਨੇ ਕਿਹਾ ਕਿ ਸਰਕਾਰ ਨੇ ਜਨਤਾ ਦੇ ਨਾਲ ਜੋ ਵਾਅਦਾ ਨੋਕਰੀਆਂ ਦੇਣ ਦਾ ਕੀਤਾ ਸੀ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ `ਘਰ-ਘਰ ਨੋਕਰੀ` ਪ੍ਰੋਗਰਾਮ ਤਹਿਤ ਪੂਰਾ ਹੋ ਰਿਹਾ ਹੈ।ਉਨਾਂ ਨੇ ਕਿਹਾ ਕਿ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ ਪਠਾਨਕੋਟ ਦੇ ਲੋਕਾਂ ਨੂੰ ਪਹੁੰਚਣ ਦਾ ਮੌਕਾ ਮਿਲਿਆ ਹੈ।ਇਹ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਲਈ ਇਕ ਵਧੀਆ ਉਪਰਾਲਾ ਹੈ।ਉਨਾਂ ਕਿਹਾ ਕਿ ਅਜਿਹੇ ਮੇਲੇ ਭਵਿੱਖ ਵਿੱਚ ਵੀ ਲਗਾਏ ਜਾਣਗੇ ਤਾਂ ਜੋ ਬੇਰੋਜਗਾਰੀ ਨੂੰ ਘਟਾਇਆ ਜਾ ਸਕੇ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media