ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਅੱਜ ਜਿਲਾ ਟਰਾਂਸਪੋਰਟ ਦਫਤਰ ਵਿਖੇ ਸੋਮਵਾਰ
ਦੁਪਿਹਰ ਨੂੰ ਲਾਇਸੈਂਸ ਅਥਾਰਟੀ ਵੱਜੋਂ ਵਾਧੂ ਚਾਰਜ ਸੰਭਾਲਿਆ।ਡਾ. ਅਮਿਤ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਟਰਾਂਸਪੋਰਟ ਪਾਲਿਸੀ ਦੇ ਆਧਾਰ ਦੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਉਨਾਂ ਨੇ ਅੱਜ ਤੋਂ ਲਾਇਸੈਂਸ ਅਥਾਰਟੀ ਪਠਾਨਕੋਟ ਵੱਜੋਂ ਵਾਧੂ ਚਾਰਜ ਸੰਭਾਲਿਆ ਹੈ।ਉਨਾਂ ਕਿਹਾ ਕਿ ਉਨਾਂ ਵੱਲੋਂ ਭਰੋਸਾ ਦੁਆਇਆ ਜਾਂਦਾ ਹੈ ਕਿ ਟਰਾਂਸਪੋਰਟ ਦਫਤਰ ਵਿਖੇ ਆਪਣੇ ਕੰਮਕਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਸਰਕਾਰ ਵੱਲੋਂ ਹਰੇਕ ਕਾਰਜ ਲਈ ਨਿਰਧਾਰਤ ਕੀਤੇ ਸਮੇਂ ਦੋਰਾਨ ਹੀ ਲੋਕਾਂ ਦੇ ਕੰਮ ਕੀਤੇ ਜਾਣਗੇ।ਉਨਾਂ ਕਿਹਾ ਕਿ ਲੋਕਾਂ ਨੂੰ ਆਪਣੇ ਕਾਰਜ ਜੋ ਜਿਲਾ ਟਰਾਂਸਪੋਰਟ ਦਫਤਰ ਤੋਂ ਕਰਵਾਣੇ ਹਨ ਉਨਾਂ ਕੰਮਾਂ ਲਈ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media