ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- ਜਿਲਾ ਪ੍ਰੋਗਰਾਮ ਅਫਸਰ ਨਰਿੰਦਰ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਜਿਲਾ ਪਠਾਨਕੋਟ ਵਿੱਚ
ਕੁੱਝ ਸ਼ਰਾਰਤੀ ਅਨਸਰਾਂ ਵਲੋਂ `ਬੇਟੀ ਬਚਾਓ, ਬੇਟੀ ਪੜਾਓ` ਸਕੀਮ ਬਾਰੇ ਗਲਤ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਦੇ ਮਹਿਕਮਾਂ ਮਹਿਲਾਂ ਤੇ ਬਾਲ ਵਿਕਾਸ ਵਿਭਾਗ ਵਲੋਂ 8-32 ਸਾਲ ਦੀਆਂ ਲੜਕੀਆਂ ਨੂੰ ਦੋ ਲੱਖ ਰੁਪਏ ਦਿੱਤੇ ਜਾਣੇ ਹਨ।ਜਿਸ ਦੇ ਫਾਰਮ ਛਪਵਾ ਕੇ ਬਾਜਾਰਾਂ ਵਿੱਚ ਵੇਚੇ ਜਾ ਰਹੇ ਹਨ ਅਤੇ ਇੰਨਾਂ ਫਾਰਮਾਂ ਨੂੰ ਭਰਨ ਅਤੇ ਵੇਚਣ ਦੇ ਪੈਸੇ ਵੀ ਲਏ ਜਾ ਰਹੇ ਹਨ, ਜੋ ਕਿ ਲੋਕਾਂ ਨਾਲ ਧੋਖਾ ਹੈ।ਉਨਾਂ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਤੇ ਭਾਰਤ ਸਰਕਾਰ ਦੇ ਮਹਿਲਾਂ ਤੇ ਬਾਲ ਵਿਕਾਸ ਵਿਭਾਗ ਵਲੋਂ ਅਜਿਹੀ ਕੋਈ ਵੀ ਸਕੀਮ ਲਾਗੂ ਨਹੀਂ ਕੀਤੀ ਗਈ ਹੈ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media