ਜੰਡਿਆਲਾ ਗੁਰੂ, 30 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਰਾਮ ਰਹੀਮ ਨੂੰ ਬਲਾਤਕਾਰੀ ਘੋਸ਼ਿਤ ਕਰਨ ਅਤੇ ਜੇਲ੍ਹ ਭੇਜਣ ਤੋਂ ਬਾਅਦ ਪੰਜਾਬ ਅਤੇ ਵਿਸ਼ੇਸ਼ ਤੋਰ ਤੇ ਹਰਿਆਣਾ ਵਿਚ ਹਾਲਾਤ ਬੇਕਾਬੂ ਹੋਣ ਕਰਕੇ ਹਰ ਪਾਸੇ ਸਥਿਤੀ ਤਣਾਅਪੂਰਣ ਬਣ ਗਈ ਸੀ।ਇਸ ਸਾਰੇ ਘਟਨਾਕ੍ਰਮ ਦੌਰਾਨ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ (ਨੂਰਮਹਿਲੀਏ) ਵਲੋਂ ਐਸ.ਏ ਜੈਨ ਸਕੂਲ ਨਵੀ ਆਬਾਦੀ ਵਿਚ 29 ਅਗਸਤ ਤੋਂ 2 ਸਤੰਬਰ ਤੱਕ ਸ਼ਾਮ 7.30 ਤੋਂ 9.00 ਵਜੇ ਤੱਕ ਸਮਾਰੋਹ ਕਰਵਾਇਆ ਜਾ ਰਿਹਾ ਸੀ।ਜਿਸ ਦਾ ਵਿਰੋਧ ਕਰਦਿਆਂ ਸਿੱਖ ਜਥੇਬੰਦੀਆਂ ਨੇ ਸੂਝ-ਬੂਝ ਤੋਂ ਕੰਮ ਲੈਂਦੇ ਹੋਏ ਅਮਨ ਸ਼ਾਂਤੀ ਨੂੰ ਪਹਿਲ ਦਿੱਤੀ ਅਤੇ ਪ੍ਰਸ਼ਾਸ਼ਨ ਨੂੰ ਸੂਚਿਤ ਕੀਤਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੁਕਮਨਾਮੇ ਅਨੁਸਾਰ ਇਹਨਾਂ ਨੂੰ ਪੰਜਾਬ ਵਿਚ ਕਿਸੇ ਜਗ੍ਹਾ `ਤੇ ਸਮਾਗਮ ਕਰਨ ਦੀ ਮਨਾਹੀ ਕੀਤੀ ਹੋਈ ਹੈ।ਇਸ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਹ ਇਸ ਦਾ ਵਿਰੋਧ ਕਰਨਗੇ।ਜਿਸ ਨੂੰ ਦੇਖਦਿਆਂ ਜਿਲਾ ਤੇ ਪੁਲਿਸ ਪ੍ਰਸਾਸ਼ਨ ਦੇ ਦਖਲ ਨਾਲ ਇਹ ਸਮਾਗਮ ਨਾ ਹੋ ਸਕਿਆ।
ਸਤਿਕਾਰ ਕਮੇਟੀ ਦੇ ਬਲਬੀਰ ਸਿੰਘ ਮੁੱਛਲ ਨੇ ਕਿਹਾ ਪਹਿਲਾਂ ਹੀ ਬਲਾਤਕਾਰੀ ਰਾਮ ਰਹੀਮ ਦੀਆਂ ਕਰਤੂਤਾਂ ਦੇ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ ਦਾ ਮਾਹੌਲ ਖਰਾਬ ਹੋ ਰਿਹਾ ਹੈ, ਅਜਿਹੇ ਹਲਾਤਾਂ ਵਿਚ ਜਾਣ ਬੁੱਝ ਕੇ ਨੂਰਮਹਿਲੀਆਂ ਵਲੋਂ ਬਲਦੀ ਅੱਗ ਉਪਰ ਤੇਲ ਪਾਉਣ ਦੀ ਨੀਅਤ ਨਾਲ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪਰ ਸਿੱਖ ਜਥੇਬੰਦੀਆਂ ਪੁਲਿਸ ਪ੍ਰਸ਼ਾਸ਼ਨ ਦੇ ਧਿਆਨ ਵਿਚ ਸਾਰਾ ਮਾਮਲਾ ਲਿਆ ਕੇ ਮਾਹੌਲ ਨੂੰ ਸ਼ਾਂਤੀਪੂਰਨ ਬਣਾਈ ਰੱਖਣ ਲਈ ਪਹਿਲ ਕਦਮੀ ਕੀਤੀ ਹੈ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media