ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੀ ਵਿਦਿਆਰਥਣ ਨੇ ਭਾਸ਼ਣ ਪ੍ਰਤੀਯੋਗਤਾ ਵਿੱਚ
ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਦਾ ਅਯੋਜਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਕੀਤਾ ਗਿਆ। ਅਮੀਸ਼ਾ ਅਰੋੜਾ ਜਮਾਤ ਦਸਵੀਂ ਦੀ ਇਸ ਵਿਦਿਆਰਥਣ ਨੇ ਤਹਿਸੀਲ ਪੱਧਰ ਦੇ ਮੁਕਾਬਲੇ ਵਿੱਚ ਪਹਿਲਾ ਇਨਾਮ ਜਿੱਤਿਆ ਤੇ ਉਹ ਜਿਲ੍ਹਾ ਪੱਧਰ ਲਈ ਵੀ ਚੁਣੀ ਗਈ।ਜੱਜ ਸਹਿਬਾਨ ਨੇ ਵਿਦਿਆਰਥਣ ਦੀ ਯੋਗਤਾ ਤੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ।ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥਣ ਦੇ ਇਸ ਵਧੀਆ ਪ੍ਰਦਰਸ਼ਨ ਲਈ ਉਸ ਨੂੰ ਵਧਾਈ ਦਿੱਤੀ।ਸਕੂਲ ਦੀ ਮੁੱਖ ਅਧਿਆਪਕਾ ਡਾ. ਨੀਰਾ ਸ਼ਰਮਾ ਨੇ ਵਿਦਿਆਰਥਣ ਨੂੰ ਉਸ ਦੇ ਇਸ ਯਤਨ ਲਈ ਅਸ਼ੀਰਵਾਦ ਦਿੱਤਾ ਤੇ ਭਵਿੱਖ ਵਿੱਚ ਹੋਰ ਉਚਾਈਆਂ ਨੂੰ ਛੂਹਣ ਲਈ ਉਤਸ਼ਾਹਿਤ ਕੀਤਾ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media