Tuesday, August 11, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸਭਿਆਚਾਰਕ ਵੰਨ-ਸੁਵੰਨਤਾ ਵਿਸ਼ੇ ਇਕ ਰੋਜ਼ਾ ਸੈਮੀਨਾਰ ਅੱਜ 1 ਸਤੰਬਰ ਨੂੰ

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਅੱਜ Guru Granth Sahib1 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਭਿਆਚਾਰਕ ਵੰਨ-ਸੁਵੰਨਤਾ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਜਾਵੇਗਾ।ਇਹ ਸੈਮੀਨਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੈ।
ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਨਗੇ।ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਇਸ ਮੌਕੇ ਮੁੱਖ ਮਹਿਮਾਨ ਹੋਣਗੇ। ਉਦਘਾਟਨੀ ਭਾਸ਼ਣ ਭਾਈ ਅਸ਼ੋਕ ਸਿੰਘ ਬਾਗੜੀਆਂ ਅਤੇ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਦਿੱਲੀ ਕੁੰਜੀਵਤ ਭਾਸ਼ਣ ਦੇਣਗੇ।ਇਹ ਜਾਣਕਾਰੀ ਸੈਮੀਨਾਰ ਡਾਇਰੈਕਟਰ ਪ੍ਰੋ. ਅਮਰਜੀਤ ਸਿੰਘ ਅਤੇ ਕੋਆਰਡੀਨੇਟਰ ਪ੍ਰੋ. ਅਮਰ ਸਿੰਘ ਨੇ ਦਿੱਤੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply