ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਬਚਿਆਂ ਦੇ ਭਾਸ਼ਣ, ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਵਿਦਿਆਰਥੀਆਂ ਨੂੰ ਉਹਨਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਗਿਆ।ਉਹਨਾਂ ਨੇ ਵਿਦਿਆਰਥੀਆਂ ਦੇ ਹੱਕਾਂ ਵਿਚ ਬਣੇ ਕਾਨੂੰਨੀ ਅਧਿਕਾਰਾਂ, ਮੁਫਤ ਕਾਨੂੰਨੀ ਸਹਾਇਤਾ ਸਕੀਮ, ਅਪਰਾਧ ਪੀੜਤ ਮੁਆਵਜ਼ਾ ਸਕੀਮ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਵਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਜਿਲਾ ਕਚਿਹਰੀਆਂ ਪਠਾਨਕੋਟ ਵਿਖੇ ਖੋਲੇ ਗਏ ਫਰੰਟ ਆਫਿਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਉਨਾਂ ਨੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਮੁਤਾਬਕ ਨਿਰਧਾਰਤ ਕੀਤੀਆਂ ਗਈਆਂ ਕੈਟਾਗਰੀਆਂ ਦੇ ਅਨੁਸਾਰ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਵੀ ਜਾਗਰੂਕ ਕੀਤਾ ਗਿਆ।ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਅਤੇ ਹੋਰ ਅਧਿਆਪਕ ਵੀ ਸ਼ਾਮਲ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media