Wednesday, March 25, 2026

ਭੁੱਲੇ ਭਟਕੇ ਲੋਕਾਂ ਨੂੰ ਸਿੱਖ ਕੌਮ ਗਲ਼ ਨਾਲ ਲਾਵੇ- ਸੇਖੋਂ, ਸੁਖਵਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ (ਅ) ਦੀ 6 ਸਤੰਬਰ ਛਪਾਰ ਦੀ ਕਾਨਫਰੰਸ `ਤੇ ਪਹੁੰਚਣ ਦੀ ਅਪੀਲ
ਸਮਰਾਲਾ, 1 ਸਤੰਬਰ (ਪੰਜਾਬ ਪੋਸਟ-ਕੰਗ) – ਸ਼ੋਮਣੀ ਅਕਾਲੀ ਦਲ ਅੰਮਿ੍ਰਤਸਰ ਦੀ ਇੱਕ ਜਰੂਰੀ ਇਕੱਤਰਤਾ ਵਰਿੰਦਰ ਸਿੰਘ ਸੇਖੋਂ ਕੌਮੀ ਮੀਤ ਪ੍ਰਧਾਨ ਯੂਥ ਨੇ PPN0109201714ਈਸੜੂ ਕਾਨਫਰੰਸ ਦੀ ਸਫਲਤਾ ਲਈ ਸਾਰੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਅਤੇ 6 ਸਤੰਬਰ ਨੂੰ ਛਪਾਰ ਵਿਖੇ ਹੋਣ ਵਾਲੀ ਕਾਨਫਰੰਸ ਵਿੱਚ ਵੱਧ ਤੋਂ ਵੱਧ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਆਉਣ ਵਾਲੀਆਂ ਸ਼੍ਰੋਮਣੀਮਕਮੇਟੀ ਚੋਣਾਂ ਵਿੱਚ ਬਾਦਲ ਦਲ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਸਮੁੱਚੀ ਸਿੱਖ ਕੌਮ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ ਤਾਂ ਹੀ ਸ਼੍ਰੀ ਅਕਾਲ ਤਖਤ ਸਾਹਿਬ ’ਤੇ ਸ਼੍ਰੋਮਣੀ ਕਮੇਟੀ ਦੀ ਬਾਦਲ ਵੱਲੋਂ ਕੀਤੀ ਜਾ ਰਹੀ ਦੁਰਵਰਤੋਂ ਰੋਕੀ ਜਾ ਸਕਦੀ ਹੈ। ਉਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਬਾਦਲ ਪਰਿਵਾਰ ਵੱਲੋਂ ਸਿੱਖ ਕੌਮ ਨਾਲ ਧੋਖਾ ਕੀਤਾ ਜਾ ਰਿਹਾ ਹੈ। ਸ਼ੋ੍ਰਮਣੀ ਕਮੇਟੀ ਦੇ ਪੈਸੇ ਨੂੰ ਬਾਦਲ ਆਪਣੀਆਂ ਨਿੱਜੀ ਜ਼ਰੂਰਤਾਂ ਲਈ ਵਰਤ ਰਿਹਾ ਹੈ। ਇਹ ਸਭ ਕੁੱਝ ਰੋਕਣ ਲਈ ਬਾਦਲ ਦਲ ਦਾ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਦਾ ਜਵਾਬ ਆਉਣ ਵਾਲੀਆਂ ਸ਼ੋ੍ਰਮਣੀ ਕਮੇਟੀ ਚੋਣਾਂ ਵਿੱਚ ਸਿਮਰਨਜੀਤ ਸਿੰਘ ਮਾਨ ਨੂੰ ਸੇਵਾ ਦਾ ਮੌਕਾ ਦੇ ਕੇ  ਦਿੱਤਾ ਜਾਵੇ।
ਇਸ ਮੌਕੇ ਭਾਈ ਸੁਖਵਿੰਦਰ ਸਿੰਘ ਅਤੇ ਸੇਖੋਂ ਨੇ ਕਿਹਾ ਕਿ ਜਿਹੜੇ ਭੋਲੇ-ਭਾਲੇ ਲੋਕ ਸਰਸੇ ਵਾਲੇ ਪਾਖੰਡੀ ਦੇ ਭੇਸ ਵਿੱਚ ਪਿੱਛੇ ਲੱਗ ਗਏ ਸੀ, ਉਹਨਾਂ ਅਨਜਾਣ ਲੋਕਾਂ ਨੂੰ ਆਪੋ-ਆਪਣੇ ਧਰਮ ਵਿੱਚ ਵਾਪਸੀ ਕਰਨੀ ਚਾਹੀਦੀ ਹੈ।ਬਾਕੀ ਸਾਰੇ ਧਰਮਾਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਜਥੇਬੰਦੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪੋ-ਆਪਣੇ ਧਰਮ ਵਾਲੇ ਭਲੇ ਲੋਕਾਂ ਨੂੰ ਸਾਂਭਣ।ਇਨਾਂ ਅਣਜਾਨ ਲੋਕਾਂ ਨੂੰ ਮਾਨਸਿਕ ਤੌਰ `ਤੇ ਪਰੇਸ਼ਾਨ ਨਾ ਕੀਤਾ ਜਾਵੇ।ਜੇ ਸਵੇਰ ਦਾ ਭੁਲਿਆ ਸ਼ਾਮ ਨੂੰ ਘਰ ਆ ਜਾਵੇ ਤਾਂ ਉਹ ਨੂੰ ਭੁਲਿਆ ਨਹੀਂ ਕਹਿੰਦੇ। ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ ਭਗਵਾਨਪੁਰਾ, ਪਰਵਿੰਦਰਜੀਤ ਸਿੰਘ ਕੁੱਲੇਵਾਲ, ਪਰਮਿੰਦਰ ਸਿੰਘ ਮੁੱਤੋਂ ਸਕੱਤਰ ਲੁਧਿਆਣਾ ਦਿਹਾਤੀ (ਯੂਥ) ਜਤਿੰਦਰ ਸਿੰਘ ਮੰਜਾਲੀ ਮੀਤ ਪ੍ਰਧਾਨ ਪੁਲਿਸ ਜ਼ਿਲਾ ਖੰਨਾ, ਜਤਿੰਦਰ ਸਿੰਘ ਪੂਰਬਾ, ਗੁਰਵਿੰਦਰਜੀਤ ਸਿੰਘ ਬਾਠ, ਜਸਵੀਰ ਸਿੰਘ ਅਜਲੌਦ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply