ਅੰਮਿ੍ਤਸਰ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਮੌਕੇ 10 ਸਤੰਬਰ ਨੂੰ ਖਡੂਰ ਸਾਹਿਬ ਵਿਖੇ ਜੋੜ ਮੇਲੇ ’ਤੇ
ਅਕਾਲੀ ਦਲ ਵਲੋਂ ਕਰਾਈ ਜਾ ਰਹੀ ਕਾਨਫਰੰਸ ਕਾਂਗਰਸ ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਖਡੂਰ ਸਾਹਿਬ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਅਕਾਲੀ ਆਗੂਆਂ ਦੀ ਮੀਟਿੰਗ ਉਪਰੰਤ ਕੀਤਾ।ਉਹਨਾਂ ਦੱਸਿਆ ਕਿ ਮੈਂਬਰ ਲੋਕ ਸਭਾ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ’ਚ ਕੀਤੀ ਜਾ ਰਹੀ ਉਕਤ ਕਾਨਫਰੰਸ ਇਤਿਹਾਸਕ ਸਿੱਧ ਹੋਵੇਗੀ।ਉਹਨਾਂ ਕਿਹਾ ਕਿ ਘਰ ਘਰ ਨੌਕਰੀਆਂ ਦੇਣ ਦਾ ਲਾਰਾ ਲਾ ਕੇ ਹੋਂਦ ਵਿੱਚ ਆਈ ਕਾਂਗਰਸ ਸਰਕਾਰ ਨੇ ਰੁਜ਼ਗਾਰ ਮੇਲੇ ਦੇ ਨਾਮ ’ਤੇ ਨੌਜਵਾਨ ਵਰਗ ਨਾਲ ਸਭ ਤੋਂ ਵੱਡਾ ਅਤੇ ਭੱਦਾ ਮਜ਼ਾਕ ਕੀਤਾ ਹੈ।ਉਹਨਾਂ ਕਿਹਾ ਕਿ ਇਹਨਾਂ ਨਿੱਜੀ ਕੰਪਨੀਆਂ ਨੂੰ ਲੈ ਕੇ ਪੰਜਾਬ ਸਰਕਾਰ ਨੌਕਰੀਆਂ ਦੇਣ ਦੀ ਗਲ ਕਰ ਰਹੀ ਹੈ ਉਸ ਨਾਲ ਸਰਕਾਰ ਦਾ ਕੋਈ ਲੈਣਾ ਦੇਣਾ ਨਹੀਂ।ਉਹ ਕੰਪਨੀਆਂ ਪਹਿਲਾਂ ਹੀ ਆਪਣੇ ਪੱਧਰ ’ਤੇ ਪਲੇਸਮੈਂਟ ਦੀ ਵਿਵਸਥਾ ਕਰ ਰਹੀਆਂ ਹਨ।ਉਹਨਾਂ ਕਿਹਾ ਕਿ ਨੌਜਵਾਨ ਵਰਗ ਕਿਸਾਨਾਂ ਵਾਂਗ ਆਪਣੇ ਆਪ ਨੂੰ ਕਾਂਗਰਸ ਹੱਥੋਂ ਠੱਗੇ ਗਏ ਮਹਿਸੂਸ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਕਾਂਗਰਸ ਨੇ ਮਜ਼ਦੂਰਾਂ, ਦਲਿਤ ਭਾਈਚਾਰੇ, ਬਜ਼ੁੱਰਗਾਂ, ਵਿਧਵਾਵਾਂ ਆਦਿ ਸਭ ਨੂੰ ਧੋਖਾ ਦਿੱਤਾ ਹੈ।ਕਾਂਗਰਸ ਨੇ ਸਭ ਤਰਾਂ ਦੀਆਂ ਲੋਕ ਭਲਾਈ ਸਕੀਮਾਂ ਬੰਦ ਕਰਦਿਆਂ ਹਨ।ਆਟਾ ਦਾਲ, ਨਾ ਹੀ ਸ਼ਗਨ ਸਕੀਮ ਦੇ 51 ਹਜ਼ਾਰ ਕਿਸੇ ਦਲਿਤ ਲੜਕੀ ਨੂੰ ਮਿਲ ਰਿਹਾ ਹੈ।ਨਾ ਹੀ 2000 ਰੁਪੈ ਮਹੀਨਾ ਪੈਨਸ਼ਨ ਮਿਲ ਰਹੀ ਹੈ। ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸਿਆਸੀ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਅੱਜ ਹਰ ਵਰਗ ਕਾਂਗਰਸ ਨੂੰ ਬੁਰੀ ਤਰਾਂ ਕੋਸ ਰਿਹਾ ਹੈ।ਵਿਸ਼ਾਲ ਕਾਨਫਰੰਸ ਦੀ ਸਫਲਤਾ ਲਈ ਤਿਆਰੀਆਂ ਵਿੱਚ ਜੁੱਟੇ ਮਜੀਠੀਆ ਅਤੇ ਜਥੇ: ਬ੍ਰਹਮਪੁਰਾ ਨੇ ਅੱਜ ਜ਼ਿਲੇ ਦੇ ਸੀਨੀਅਰ ਅਕਾਲੀ ਆਗੂਆਂ ਅਤੇ ਸਾਬਕਾ ਵਿਧਾਇਕਾਂ ਨਾਲ ਇੱਕ ਮੀਟਿੰਗ ਕਰਦਿਆਂ ਉਹਨਾਂ ਦੀਆਂ ਡਿਊਟੀਆਂ ਲਗਾਈਆਂ।ਇਸ ਮੌਕੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਵੀਰ ਸਿੰਘ ਲੋਪੋਕੇ, ਬੋਨੀ ਅਮਰਪਾਲ ਸਿੰਘ ਅਜਨਾਲਾ, ਵਿਰਸਾ ਸਿੰਘ ਵਲਟੋਹਾ, ਮਲਕੀਤ ਸਿੰਘ ਏ.ਆਰ, ਡਾ: ਦਲਬੀਰ ਸਿੰਘ ਵੇਰਕਾ, ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਪ੍ਰਤਾਪ ਸਿੰਘ ਟਿਕਾ, ਤਲਬੀਰ ਸਿੰਘ ਗਿੱਲ, ਮਲਵਿੰਦਰ ਸਿੰਘ ਖਾਪੜਖੇੜੀ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media