Tuesday, March 17, 2026

ਖ਼ਾਲਸਾ ਕਾਲਜ ਵਿਖੇ ‘ਨਵਾਂ ਪੰਜਾਬੀ ਨਾਟਕ : ਇਕ ਅਧਿਐਨ’ ਪੁਸਤਕ ਰਿਲੀਜ਼

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ ਪ੍ਰਾਧਿਆਪਕ PPN0309201703ਡਾ. ਹੀਰਾ ਸਿੰਘ ਦੁਆਰਾ ਸੰਪਾਦਤ ਪੁਸਤਕ ‘ਨਵਾਂ ਪੰਜਾਬੀ ਨਾਟਕ : ਇਕ ਅਧਿਐਨ’ ਦਾ ਰਿਲੀਜ਼ ਸਮਾਰੋਹ ਲਾਇਬ੍ਰੇਰੀ ਭਾਸ਼ਾਵਾਂ ਵਿਖੇ ਕਰਵਾਇਆ ਗਿਆ।ਸਮਾਗਮ ’ਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡਾ. ਹਰਿਭਜਨ ਸਿੰਘ ਭਾਟੀਆ, ਸਾਬਕਾ ਮੁਖੀ ਪੰਜਾਬੀ ਵਿਭਾਗ ਅਤੇ ਅਤੇ ਡੀਨ ਭਾਸ਼ਾਵਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸ਼ਿਰਕਤ ਕੀਤੀ।
ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਪੰਜਾਬੀ ਵਿਦਵਤਾ ਦਾ ਕੇਂਦਰ ਰਿਹਾ ਹੈ ਤੇ ਸਾਡੇ ਨਵੇਂ ਅਧਿਆਪਕ ਇਸ ਪ੍ਰੰਪਰਾ ਨੂੰ ਕਾਇਮ ਰੱਖ ਰਹੇ ਹਨ। ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿਕਾਸ ਲਈ ਕਾਲਜ ਹਮੇਸ਼ਾਂ ਤੱਤਪਰ ਰਿਹਾ ਹੈ ਅਤੇ ਭਵਿੱਖ ’ਚ ਵੀ ਰਹੇਗਾ।ਉਨ੍ਹਾਂ ਨੇ ਡਾ. ਹੀਰਾ ਸਿੰਘ ਨੂੰ ਇਸ ਪੁਸਤਕ ਲਈ ਮੁਬਾਰਕਬਾਦ ਵੀ ਦਿੱਤੀ। ਇਸ ਤੋਂ ਪਹਿਲਾਂ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਖਬੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ।
ਸਮਾਗਮ ਸਮੇਂ ਡਾ. ਭਾਟੀਆ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੇ ਪੰਜਾਬੀ ਨਾਟਕ ਦੇ ਵਿਕਾਸ ’ਚ ਵੱਡਾ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਜਿੱਥੇ ਹੁਣ ਪੰਜਾਬੀ ਨਾਟਕ ਦੇ ਵਿਕਾਸ ਲਈ ਯੋਗ ਮਾਹੌਲ ਬਣਿਆ ਹੈ, ਉਥੇ ਇਸ ਦੇ ਸੰਤੁਲਿਤ ਅਧਿਐਨ ਦੀ ਵੀ ਵਿਸ਼ੇਸ਼ ਲੋੜ ਹੈ।ਉਨ੍ਹਾਂ ਇਸ ਪੁਸਤਕ ’ਚ ਹੁਣ ਤੱਕ ਅਣਗੌਲੇ ਨਵੇਂ ਨਾਟਕਕਾਰਾਂ ਬਾਰੇ ਚਰਚਾ ਛੇੜਨ ਕਰਕੇ ਇਸ ਪੁਸਤਕ ਦੀ ਸਰਾਹਨਾ ਕੀਤੀ।ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਡਾ. ਹਰਜੀਤ ਕੌਰ ਨੇ ਬਾਖੂਬੀ ਨਿਭਾਈ।
ਇਸ ਮੌਕੇ ਵਿਭਾਗ ਦੇ ਸੀਨੀਅਰ ਪ੍ਰੋ: ਡਾ. ਦਵਿੰਦਰ ਕੌਰ, ਪ੍ਰੋ: ਦਵਿੰਦਰਪਾਲ ਕੌਰ, ਡਾ. ਆਤਮ ਰੰਧਾਵਾ, ਡਾ. ਪਰਮਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਮਿੰਨੀ ਸਲਵਾਨ, ਡਾ. ਗੁਰਿੰਦਰ ਕੌਰ, ਪ੍ਰੋ. ਮਨਜੀਤ ਸਿੰਘ ਅਣਖੀ, ਡਾ. ਜਸਬੀਰ ਸਿੰਘ, ਪ੍ਰੋ. ਜਤਿੰਦਰ ਕੌਰ, ਡਾ. ਰਾਜਬੀਰ ਕੌਰ, ਡਾ. ਰਮਨਦੀਪ ਕੌਰ, ਡਾ. ਜਸਵੀਰ ਕੌਰ, ਡਾ. ਅਮਨਦੀਪ ਕੌਰ, ਪ੍ਰੋ ਪਲਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਐਮ.ਏ ਅਤੇ ਐਮ. ਫਿਲ. ਪੰਜਾਬੀ ਦੇ ਵਿਦਿਆਰਥੀ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply