Wednesday, October 7, 2026

ਇੰਗਲੈਂਡ ਨਿਵਾਸੀ ਕਬੱਡੀ ਖਿਡਾਰੀ ਜਸਕਰਨ ਸਿੰਘ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟਗੁਰਪ੍ਰੀਤ ਸਿੰਘ) –  ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸਤਵਿੰਦਰ ਸਿੰਘ ਦੇ ਪੁੱਤਰ ਕਬੱਡੀ ਖਿਡਾਰੀ ਜਸਕਰਨ ਸਿੰਘ ਦੀ ਇੰਗਲੈਂਡ ਵਿਚ ਇਕ ਸੜਕ ਹਾਦਸੇ ਦੌਰਾਨ ਹੋਈ ਮੌਤ ‘ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਆਖਿਆ ਕਿ ਬੇਸ਼ੱਕ ਮੌਤ ਇੱਕ ਅਟੱਲ ਸੱਚਾਈ ਹੈ, ਪਰ ਜਦ ਅਜਿਹੇ ਅਚਨਚੇਤ ਹਾਦਸੇ ਕਾਰਨ ਕੋਈ ਮਨੁੱਖ ਸੰਸਾਰ ਤੋਂ ਤੁਰ ਜਾਂਦਾ ਹੈ ਤਾਂ ਪਰਿਵਾਰ ਦਾ ਸਦਮੇ ਵਿਚ ਜਾਣਾ ਕੁਦਰਤੀ ਹੈ।ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਦੇ ਚੁਣੌਤੀਆਂ ਭਰੇ ਮਾਹੌਲ ਵਿਚ ਕਬੱਡੀ ਖੇਡ ਨਾਲ ਜੁੜ ਕੇ ਨੌਜਵਾਨੀ ਲਈ ਪ੍ਰੇਰਨਾ ਸਰੋਤ ਬਣਨਾ ਕਿਸੇ ਵਿਰਲੇ ਦੇ ਹਿੱਸੇ ਆਉਂਦਾ ਹੈ, ਜੋ ਜਸਕਰਨ ਸਿੰਘ ਨੇ ਕਰ ਦਿਖਾਇਆ।ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਦੇਣ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply