Saturday, August 15, 2026

ਮੇਜਰ ਧਿਆਨ ਚੰਦ ਦੀ 112ਵੀਂ ਜਯੰਤੀ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਪ੍ਰਸਿੱਧ ਹਾਕੀ PPN0409201701ਖਿਡਾਰੀ ਮੇਜਰ ਧਿਆਨ ਚੰਦ, ਜਿਨ੍ਹਾਂ ਨੇ ਆਪਣੀ ਖੇਡਾਂ ‘ਚ ਕੁਸ਼ਲਤਾ ਨਾਲ ਭਾਰਤ ਨੂੰ ਮਾਣ ਦਿਵਾਇਆ, ਦੀ 112ਵੀਂ ਜਯੰਤੀ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।
ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੇਜਰ ਧਿਆਨ ਚੰਦ ਇਕ ਅੰਤਰਰਾਸ਼ਟਰੀ ਪ੍ਰਸਿੱਧ ਖਿਡਾਰੀ ਸਨ, ਜਿਨ੍ਹਾਂ ਨੇ ਭਾਰਤ ਵਿਚ ਹਾਕੀ ਦੇ ਯੁੱਗ ਨੂੰ ਸਾਕਾਰ ਰੂਪ ਪ੍ਰਦਾਨ ਕੀਤਾ।ਉਹਨਾਂ ਦੇ ਸਮੇਂ ‘ਚ ਹਾਕੀ ਖੇਡਣ ‘ਚ ਭਾਰਤ ਸਾਰੀਆਂ ਨਾਮਵਰ ਟੀਮਾਂ ਨੂੰ ਹਰਾਉਂਦਾ ਰਿਹਾ। ਉਹਨਾਂ ਅੱਗੇ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਖੇਡ ਖੇਤਰ ਨੂੰ ਉੱਚਾ ਚੁੱਕਣ ਅਤੇ ਆਪਣੇ ਖਿਡਾਰੀਆਂ ਨੂੰ ਆਧੁਨਿਕ ਖੇਡ ਸਹੂਲਤਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਦੇਣ ਲਈ ਵਚਨਬੱਧ ਹੈ।ਪ੍ਰੋ. ਸਵੀਟੀ ਬਾਲਾ ਮੁਖੀ, ਸਰੀਰਕ ਸਿੱਖਿਆ ਵਿਭਾਗ ਨੇ ਕਿਹਾ ਕਿ ਇਹ ਰਾਸ਼ਟਰੀ ਖੇਡ ਦਿਵਸ ਕੁਸ਼ਲ ਹਾਕੀ ਖਿਡਾਰੀ ਧਿਆਨ ਚੰਦ ਨੂੰ ਸਮਰਪਿਤ ਹੈ।ਉਹਨਾਂ ਦਾ ਜੀਵਨ ਅਤੇ ਖੇਡ ਜਗਤ ਨੂੰ ਉਹਨਾਂ ਦਾ ਯੋਗਦਾਨ ਦੇਸ਼ ਦੇ ਨੌਜਵਾਨ ਖਿਡਾਰੀਆਂ ਲਈ ਇਕ ਪ੍ਰੇਰਨਾ ਸ੍ਰੋਤ ਹੈ।ਸਮਾਰੋਹ ‘ਚ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ।ਇਸ ਮੌਕੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ, ਸਟਾਫ਼ ਸੈਕਟਰੀ ਪ੍ਰੋ. ਮਨਦੀਪ ਸੋਖੀ ਅਤੇ ਪ੍ਰੋ. ਸਵੀਟੀ ਬਾਲਾ ਨੇ ਹਾਕੀਆਂ ਚੁੱਕ ਕੇ ਕੁਸ਼ਲ ਖਿਡਾਰੀ ਧਿਆਨ ਚੰਦ ਨੂੰ ਸ਼ਰਧਾਂਜਲੀ ਦਿੱਤੀ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply