Tuesday, March 24, 2026

ਮੱਤੇਵਾਲ ਨੇ ਮਾਈ ਭਾਗੋ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਮਜੀਠਾ ਰੋਡ ਸਥਿਤ ਮਾਈ ਭਾਗੋ ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ

?
?

ਵਿਖੇ ਪਰਮਬੀਰ ਸਿੰਘ ਮੱਤੇਵਾਲ ਨੇ ਬਤੌਰ ਪ੍ਰਿੰਸੀਪਲ ਆਪਣਾ ਅਹੁੱਦਾ ਸੰਭਾਲਿਆ।ਇਸ ਅਵਸਰ `ਤੇ ਸਟਾਫ ਮੈਂਬਰਾਂ ਅਤੇ ਹੋਰ ਪਤਵੰਤਿਆਂ ਨੇ ਪ੍ਰਿੰਸੀਪਲ ਮੱਤੇਵਾਲ ਦਾ ਮੂੰਹ ਮਿੱਠਾ ਕਰਵਾਇਆ।ਪ੍ਰਿੰਸੀਪਲ ਪਰਮਬੀਰ ਸਿੰਘ ਮੱਤੇਵਾਲ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਾਲਜ ਦੇ ਸਰਵਪੱਖੀ ਵਿਕਾਸ ਅਤੇ ਵਿਦਿਆਰਥੀਆਂ ਤੇ ਸਟਾਫ ਦੀ ਭਲਾਈ ਲਈ ਹਰ ਸੰਭਵ ਯਤਨ ਕਰਨਗੇ।ਇਸ ਤੋਂ ਪਹਿਲਾਂ ਕਾਲਜ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਅਰਦਾਸ ਤੋਂ ਬਾਅਦ ਗੁਰੂ ਕਾ ਲੰਗਰ ਅੱਤੁਟ ਵਰਤਿਆ।ਇਸ ਮੌਕੇ ਨਰੇਸ਼ ਕੁਮਾਰ, ਜੈਬੀਰ ਸਿੰਘ, ਸ੍ਰੀਮਤੀ ਜਸਵਿੰਦਰਪਾਲ, ਸੰਦੀਪ ਕੌਰ, ਯਸ਼ਪਾਲ ਪਠਾਨੀਆ, ਬਲਵਿੰਦਰ ਸਿੰਘ ਸੁਪਰਡੈਂਟ, ਰਾਮ ਸਰੂਪ, ਰਵੀ ਕੁਮਾਰ, ਟੀ.ਪੀ ਸਿੰਘ ਵਾਲੀਆ, ਦਵਿੰਦਰ ਸਿੰਘ ਭੱਟੀ, ਰਾਜ ਕੁਮਾਰ ਏ.ਪੀ.ਆਰ.ਓ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਸੰਨੀ ਮਹਿਤਾ, ਸੁਖਦੇਵ ਸਿੰਘ ਅਤੇ ਪਦਮਜੀਤ ਆਦਿ ਹਾਜਰ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply