ਸੰਦੌੜ, 4 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੁਲੀਸ ਲਾਈਨ ਸੰਗਰੂਰ ਤੋਂ ਬਦਲ ਕੇ ਆਏ ਸਬ ਇੰਸਪੈਕਟਰ ਪਵਿੱਤਰ ਸਿੰਘ ਨੇ ਥਾਣਾ ਸੰਦੌੜ ਦੇ
ਨਵੇਂ ਮੁਖੀ ਵਜੋਂ ਆਪਣਾ ਕੰਮਕਾਜ਼ ਸੰਭਾਲ ਲਿਆ ਹੈ।ਇਥੇ ਪਹਿਲਾਂ ਤਾਇਨਾਤ ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਦੀ ਪੁਲੀਸ ਲਾਈਨ ਸੰਗਰੂਰ ਬਦਲੀ ਹੋ ਗਈ ਹੈ।ਪਹਿਲੀ ਪੱਤਰਕਾਰ ਮਿਲਣੀ ਦੌਰਾਨ ਬੋਲਦਿਆਂ ਪਵਿੱਤਰ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲੀਸ ਦੀ ਪਹਿਲਕਦਮੀ ਹੋਵੇਗੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media