ਮੋਹਾਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਕਰਦਿਆਂ
ਅੱਜ ਮੋਹਾਲੀ ਵਿੱਚ 27000 ਨਿਯੁੱਕਤੀ ਪੱਤਰ ਵੰਡੇ ਹਨ, ਜਿੰਨਾਂ ਵਿੱਚ 3000 ਸਰਕਾਰੀ ਨੌਕਰੀਆਂ ਦੱਸੀਆਂ ਜਾ ਰਹੀਆ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਨਿਯੁੱਕਤੀ ਪੱਤਰ ਬੀਤੇ ਦਿਨੀ ਘਰ ਘਰ ਨੌਕਰੀ ਮੁਹਿੰਮ ਤਹਿਤ ਬੇਰੋਜਗਾਰਾਂ ਪਾਸੋਂ ਲਈਆਂ ਗਈਆਂ ਅਰਜੀਆਂ ਤੋਂ ਬਾਅਦ ਵੱਖ ਵੱਖ ਨਾਮੀ ਗਰਾਮੀ ਕੰਪਨੀਆਂ ਵਲੋਂ ਲਈ ਗਈ ਇੰਟਰਵਿਊ ਤੋਂ ਬਾਅਦ ਚੁਣੇ ਗਏ ਬੇਰੋਜਗਾਰਾਂ ਨੂੰ ਦਿੱਤੇ ਗਏ ਹਨ।ਕੈਪਟਨ ਅਮਰਿੰਦਰ ਨੇ ਇਸ ਸਮੇਂ ਕਿਹਾ ਕਿ ਇਹ ਅਜੇ ਸ਼ੁਰੂਆਤ ਹੈ ਅਤੇ ਅੱਗੋਂ ਵੀ ਇਸੇ ਤਰਾਂ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media