ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਰਬਨ ਹੈਲਥ ਸੈਂਟਰ ਧਰਮ ਸਿੰਘ ਮਾਰਕੀਟ ਵਿਖੇ ਹਿਊਮਨ ਰਾਈਟਸ ਸੰਘਰਸ਼ ਕਮੇਟੀ
ਵਲੋਂ ਖੂਨਦਾਨ ਕੈਂਪ ਲਗਾਇਆ ਗਿਆ।ਯੂਥ ਵਿੰਗ ਦੇ ਵਾਈਸ ਪ੍ਰਧਾਨ ਮਾਣਕ ਸਿੰਘ ਤੇ ਉਨਾਂ ਟੀਮ ਵੱਲੋਂ ਲਗਾਏ ਗਏ ਇਸ ਕੈਂਪ ਵਿੱਚ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਤੇਜਬੀਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਇਸ ਕੈਂਪ `ਚ 100 ਯੂਨਿਟ ਤੋਂ ਵੱਧ ਲੋਕਾਂ ਨੇ ਖੂਨਦਾਨ ਕੀਤਾ, ਜਿਸ ਵਿੱਚ ਸੰਘਰਸ਼ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦਾ ਅਹਿਮ ਯੋਗਦਾਨ ਰਿਹਾ।ਗੁਰੂ ਨਾਨਕ ਹਸਪਤਾਲ ਬਲੱਡ ਬੈਂਕ ਮੁੱਖੀ ਡਾਕਟਰ ਨੀਰਜ ਸ਼ਰਮਾ ਤੇ ਉਨ੍ਹਾਂ ਦੀ ਟੀਮ ਵੱਲੋਂ ਖੂਨਦਾਨ ਕਰਨ ਵਾਲਿਆਂ ਦਾ ਬਲੱਡ ਪ੍ਰੈਸ਼ਰ ਅਤੇ ਹੈਮੋਗਲੋਬਨ ਵੀ ਚੈਕ ਕੀਤਾ ਗਿਆ।
ਪ੍ਰਿੰਸੀਪਲ ਤੇਜਬੀਰ ਸਿੰਘ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਸੰਸਥਾ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰਾਂ ਦੀ ਕਮਜੋਰੀ ਨਹੀਂ ਆਉਂਦੀ।ਇਸ ਲਈ ਸਭ ਨੂੰ ਬਿਨਾਂ ਕਿਸੇ ਡਰ ਦੇ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ।ਪ੍ਰਧਾਨ ਸ਼ਾਮ ਲਾਲ ਤ੍ਰੇਹਨ ਨੇ ਦੱਸਿਆ ਕਿ ਹਿਊਮਨ ਰਾਈਟਸ ਸੰਘਰਸ਼ ਕਮੇਟੀ ਪਿਛਲੇ ਪੰਜ ਸਾਲਾਂ ਸਮਾਜ ਸੇਵਾ ਦੇ ਨਾਲ ਨਾਲ ਮੈਡੀਕਲ ਤੇ ਖੂਨਦਾਨ ਕੈਂਪ ਆਯੋਜਿਤ ਕਰਦੀ ਆ ਰਹੀ ਹੈ।ਇਸ ਸਮੇਂ ਖੂਨਦਾਨ ਕਰਨ ਵਾਲਿਆਂ ਨੂੰ ਸੰਸਥਾ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਹਰਜੀਤ ਸਿੰਘ ਬਾਜਵਾ, ਚਰਨਜੀਤ ਸਿੰਘ ਕੈਰੋਂ ਅਤੇ ਮਾਣਕ ਸਿੰਘ ਖੂਨਦਾਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਰਿੰਦਰ ਟੋਨਾ, ਰਵਿੰਦਰ ਰਾਣਾ, ਕਨਿਸਕ਼ ਚੋਪੜਾ, ਹਰਬੰਸ ਸਿੰਘ ਨਾਗੀ, ਹਰਜੀਤ ਸਿੰਘ, ਵੀਰ ਅਰਜਨ ਭਾਰਤੀ ਕੁਲਵਿੰਦਰ ਸੱਗੂ, ਸਰਵਨ ਕੁਮਾਰ ਸ਼ਰਮਾ ਆਦਿ ਹਾਜਰ ਸਨ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media