ਸੰਗਰੂਰ, 5 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਕਿਸਾਨ ਅਤੇ ਖੇਤ ਮਜ਼ਦੂਰ ਸੈਲ (ਕਾਂਗਰਸ) ਨੇ ਬੈਂਕਾਂ ਵਲੋਂ ਕਿਸਾਨਾਂ-ਮਜਦੂਰਾਂ ਦੇ ਬੈਂਕ ਖਾਤਿਆਂ `ਚ ਘੱਟ ਬਕਾਇਆ ਰਹਿਣ ਦੀ ਸੂਰਤ `ਚ ਪਾਏ ਜਾਂਦੇ ਜੁਰਮਾਨੇ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ।ਸੈਲ ਦੇ ਜਿਲਾ ਪ੍ਰਧਾਨ ਅਵਤਾਰ ਸਿੰਘ ਸੇਰੋਂ ਨੇ ਕਿਹਾ ਕਿ ਭਾਰਤੀ ਸਟੇਟ ਬੈਂਕ ਨੇ ਪਿਛਲੇ ਤਿੰਨ ਮਹੀਨਿਆਂ ਵਿਚ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਬਕਾਇਆ ਨਾ ਰੱਖਣ `ਤੇ 235 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਹੈ।ਇਹ ਖਾਤੇ ਕਿਸਾਨਾਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਦੇ ਹੀ ਹਨ, ਕਿਉਂਕਿ ਅਮੀਰਾਂ ਲਈ ਇਹ ਸਮੱਸਿਆ ਨਹੀਂ ਹੈ।ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਅਜਕਲ ਆਰਥਿਕ ਮੰਦਹਾਲੀ ਦਾ ਸ਼ਿਕਾਰ ਹਨ, ਜਿਸ ਦੇ ਚੱਲਦਿਆਂ ਸੁਭਾਵਿਕ ਹੈ ਕਿ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਬਕਾਇਆ ਘਟ ਜਾਂਦਾ ਹੈ॥ਉਨ੍ਹਾਂ ਰਿਜਰਵ ਬੈਂਕ ਆਫ਼ ਇੰਡੀਆ ਦੇ ਗਵਰਨਰ ਤੋਂ ਮੰਗ ਕੀਤੀ ਹੈ ਕਿ ਬੈਂਕਾਂ ਨੂੰ ਆਦੇਸ਼ ਦਿੱਤੇ ਜਾਣ ਕਿ ਕਿਸਾਨਾਂ-ਮਜ਼ਦੂਰਾਂ ਨੂੰ ਇਸ ਜੁਰਮਾਨੇ ਤੋਂ ਛੋਟ ਦਿੱਤੀ ਜਾਵੇ ।
Check Also
ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼
ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ …
Punjab Post Daily Online Newspaper & Print Media