Sunday, September 27, 2026

ਹਥਨ ਸਕੂਲ ਵਿੱਚ ਪੌਦੇ ਲਗਾ ਕੇ ਅਧਿਆਪਕ ਦਿਵਸ ਮਨਾਇਆ

PPN0509201708ਧੂਰੀ, 5 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਮੈਡਮ ਅਮਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਅਤੇ ਇਸ ਦੀ ਸ਼ੁਰੂਆਤ ਵਾਰੇ ਜਾਣਕਾਰੀ ਦਿੱਤੀ।ਇਸ ਮੌਕੇ ਸਕੂਲ ਸਟਾਫ ਵਿੱਚ ਛੋਟੇ-ਛੋਟੇ ਕਈ ਮੁਕਾਬਲੇ ਕਰਵਾਏ ਗਏ।ਅਧਿਆਪਕਾਂ ਦੀਆਂ ਦੌੜਾਂ ਅਤੇ ਹੈਂਡਬਾਲ ਦਾ ਮੁਕਾਬਲਾ ਵਿਦਿਆਰਥੀਆਂ ਵਿੱਚ ਖਿੱਚ ਦਾ ਕੇਂਦਰ ਬਣਿਆ ਰਿਹਾ।ਇਸ ਮੌਕੇ ਪ੍ਰਿੰਸੀਪਲ ਲਾਭ ਸਿੰਘ ਦੀ ਯੋਗ ਅਗੁਵਾਈ ਵਿੱਚ ਸਕੂਲ ਦੀ ਹਰਿਆਲੀ ਵਿੱਚ ਵਾਧਾ ਕਰਦੇ ਹੋਏ ਸਮੂਹ ਸਟਾਫ ਨੇ ਪੌਦੇ ਲਗਾ ਕੇ ਅਨੌਖੀ ਮਿਸਾਲ ਪੇਸ਼ ਕੀਤੀ।ਜ਼ਿਕਰਯੋਗ ਹੈ ਕਿ ਪੀਪਲ ਦੇ ਬੂਟੇ ਅਤੇ ਨਿਮ ਦੇ ਬੂਟੇ ਲਗਾਏ ਗਏ, ਜੋ ਕਿ ਲੰਮਾਂ ਸਮਾਂ ਜੀਵਤ ਰਹਿ ਸਕਦੇ ਹਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply