Tuesday, March 17, 2026

ਭਗਤ ਧੰਨਾ ਜੀ ਦੇ ਜੀਵਨ ਤੇ ਬਾਣੀ ਅਧਾਰਿਤ ਕਥਾ 11 ਸਤੰਬਰ ਤੋਂ

Photo - Kulmohan Singhਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਤੇ ਭਗਤਾਂ ਆਦਿ ਦੇ ਜੀਵਨ ਅਤੇ ਉਨ੍ਹਾਂ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਤੋਰਦਿਆਂ, ਇਸ ਸੋਮਵਾਰ 11 ਸਤੰਬਰ ਤੋਂ ਵੀਰਵਾਰ 14 ਸਤੰਬਰ ਤਕ ਰੋਜ਼ ਸਵੇਰੇ 7.30 ਤੋਂ 8.30 ਵਜੇ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਬਾਬਾ ਬੰਤਾ ਸਿੰਘ (ਮੁੰਡਾ ਪਿੰਡ ਵਾਲੇ) ਭਗਤ ਧੰਨਾ ਜੀ ਦੇ ਜੀਵਨ ਅਤੇ ਬਾਣੀ ਅਧਾਰਤ ਕਥਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਕੁਲਮੋਹਨ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇੱਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤੱਕ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply