Monday, September 28, 2026

ਖਾਲਸਾ ਕਾਲਜ ਸੀ: ਸੈਕੰ: ਸਕੂਲ ਦੀ ਬਾਕਸਿੰਗ ਟੀਮ ਲਗਾਤਾਰ 10ਵੀਂ ਵਾਰ ਜੇਤੂ

PPN0509201714ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਜ਼ਿਲ੍ਹਾ ਸਕੂਲ ਅੰਡਰ-14 ਬਾਕਸਿੰਗ (ਲੜਕੇ) ’ਚ ਮੇਜ਼ਬਾਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੀ ਟੀਮ ਨੇ ਲਗਾਤਾਰ ਕਈ ਸਾਲਾਂ ਤੋਂ ਬਾਕਸਿੰਗ ’ਚ ਆਪਣਾ ਦਬਦਬਾ ਕਾਇਮ ਰੱਖਿਆ ਅਤੇ ਇਸ ਵਾਰ ਵੀ 28 ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।  ਬਾਕਸਿੰਗ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸੈਕਟਰੀ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਜੇਤੂ ਟੀਮ ਨੂੰ ਵਧਾਈ ਦਿੰਦਿਆ ਦੱਸਿਆ ਕਿ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਦੀ ਸਰਪ੍ਰਸਤੀ ਹੇਠ ਵਿਦਿਆਰਥੀ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜ਼ਿਆਂ ਤੋਂ ਇਲਾਵਾ ਹੋਰਨਾਂ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਖੇਡ ਗਤੀਵਿਧੀਆਂ ’ਚ ਵੀ ਨਾਮਣਾ ਖੱਟ ਰਹੇ ਹਨ। ਇਸ ਮੌਕੇ ਪ੍ਰਿੰ: ਨਿਰਮਲ ਸਿੰਘ ਭੰਗੂ ਨੇ ਮੈਨੇਜ਼ਮੈਂਟ ਵੱਲੋਂ ਸਕੂਲ ਨੂੰ ਵਿਦਿਆਰਥੀਆਂ ਲਈ ਹਰੇਕ ਪ੍ਰਕਾਰ ਦੀ ਉਚਿੱਤ ਸਹੂਲਤ ਪ੍ਰਦਾਨ ਕਰਨ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਕੋਚ ਬਲਜਿੰਦਰ ਸਿੰਘ ਨੂੰ ਵਧਾਈ ਦਿੱਤੀ।ਇਸ ਮੌਕੇ ਡੀ.ਪੀ.ਈ ਰਣਕੀਰਤ ਸਿੰਘ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਆਸਟਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …

Leave a Reply