ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ 10
ਸਤੰਬਰ ਨੂੰ ਗੁਰੂ ਘਰ ਦੇ ਸ਼ਰਧਾਲੂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਮਾਗਮ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਿਥੇ ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ, ਉਥੇ ਹੀ ਪੰਥ ਦੇ ਮਹਾਨ ਰਾਗੀ, ਢਾਡੀ ਤੇ ਕਥਾਵਾਚਕ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਅਧਿਕਾਰੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨੇ ਮੀਟਿੰਗ ਕਰ ਕੇ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਅਹਿਮ ਵਿਚਾਰਾਂ ਕੀਤੀਆਂ। ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਤੇ ਅਜਾਇਬ ਸਿੰਘ ਅਭਿਆਸੀ, ਸਕੱਤਰ ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾ ਕੋਹਨਾ, ਮਹਿੰਦਰ ਸਿੰਘ ਆਹਲੀ, ਕੇਵਲ ਸਿੰਘ, ਪ੍ਰਤਾਪ ਸਿੰਘ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media