Tuesday, September 29, 2026

ਪੱਤਰਕਾਰ ਗੌਰੀ ਦੇ ਕਤਲ ਖਿਲਾਫ਼ ਕੱਢਿਆ ਰੋਸ ਮਾਰਚ- ਰਾਸ਼ਟਰਪਤੀ ਦੇ ਨਾਂ ਡੀ.ਸੀ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 6 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੰਨੜ ਭਾਸ਼ਾ ਦੀ ਪ੍ਰਸਿੱਧ ਪੱਤਰਕਾਰ ਗੌਰੀ ਲੰਕੇਸ਼ ਦਾ ਸਮਾਜ ਵਿਰੋਧੀ PPN0609201704ਅਨਸਰਾਂ ਦੁਆਰਾ ਕਤਲ ਕੀਤੇ ਜਾਣ ਦੇ ਰੋਸ ਤੇ ਕਾਤਲਾਂ ਦੀ ਗਿ੍ਰਫ਼ਤਾਰੀ ਦੀ ਮੰਗ ਨੂੰ ਲੈ ਕੇ ਪੱਤਰਕਾਰ ਭਾਈਚਾਰੇ ਨੇ ਬਠਿੰਡਾ ਪ੍ਰੈਸ ਕਲੱਬ ਦੇ ਬੈਨਰ ਹੇਠ ਸ਼ਹਿਰ ਅੰਦਰ ਰੋਸ ਮਾਰਚ ਕੀਤਾ।ਪ੍ਰੈਸ ਕਲੱਬ ਦੇ ਜਨਰਲ ਸਕੱਤਰ ਸਚਿਨ ਸ਼ਰਮਾ, ਸਕੱਤਰ ਗੁਰਤੇਜ ਸਿੰਘ ਸਿੱਧੂ, ਜੁਆਇੰਟ ਸੈਕਟਰੀ ਅਸ਼ਵਨੀ ਕਾਕਾ ਅਤੇ ਖਜ਼ਾਨਚੀ ਵਿਨੋਦ ਬਾਂਸਲ ਦੀ ਅਗਵਾਈ ਹੇਠ ਵੱਡੀ ਗਿਣਤੀ ਪੱਤਰਕਾਰ ਪ੍ਰੈਸ ਕਲੱਬ ਵਿਚ ਇਕੱਤਰ ਹੋਏ ਅਤੇ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ। ਕਲੱਬ ਆਗੂਆਂ ਨੇ ਕਿਹਾ ਕਿ ਇਹ ਕਤਲ ਗੌਰੀ ਲੰਕੇਸ਼ ਦਾ ਨਹੀਂ ਸਗੋਂ ਸਮੁੱਚੇ ਪੱਤਰਕਾਰ ਭਾਈਚਾਰੇ ਤੇ ਹਮਲਾ ਕਰਕੇ ਨਿਰਪੱਖ ਅਵਾਜ਼ ਨੂੰ ਦਬਾਉਣ ਦਾ ਕੋਝਾ ਯਤਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪਿਛਲੇ ਕੁੱਝ ਅਰਸੇ ਤੋਂ ਕੁੱਝ ਤਾਕਤਾਂ ਵਿਚਾਰਾਂ ਦੇ ਪ੍ਰਗਟਾਵੇ ਤੋਂ ਇਸ ਕਦਰ ਉਤੇਜਿਤ ਹੋ ਚੁੱਕੀਆਂ ਹਨ ਕਿ ਪੱਤਰਕਾਰਾਂ ਤੇ ਲੇਖਕਾਂ ’ਤੇ ਹਮਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਹੀ ਕੰਨੜ ਭਾਸ਼ਾ ਦੀ ਨਿੱਡਰ ਪੱਤਰਕਾਰ ਗੌਰੀ ਲੰਕੇਸ਼ ਦੀ ਸ਼ਰੇਆਮ ਉਸਦੇ ਘਰ ਬੈਂਗਲੁਰੂ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।ਉਨਾਂ ਕਿਹਾ ਕਿ ਸਾਰਾ ਦੇਸ਼ ਜਾਣਨਾ ਚਾਹੰਦਾ ਹੈ ਕਿ ਗੌਰੀ ਦੇ ਕਤਲ ਪਿੱਛੇ ਅਸਲ ਲੋਕ ਕੌਣ ਹਨ।ਉਨਾਂ ਮੰਗ ਕੀਤੀ ਕਿ ਗੌਰੀ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਗਿ੍ਰਫ਼ਤਾਰ ਕੀਤਾ ਜਾਵੇ।ਪੱਤਰਕਾਰ ਭਾਈਚਾਰੇ ਨੇ ਇਸ ਮੌਕੇ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੂੰ ਮੰਗ ਪੱਤਰ ਸੌਂਪਿਆਂ ਜਿਸ ਵਿਚ ਪੱਤਰਕਾਰ ਗੌਰੀ ਦੇ ਕਤਲ ਦੀ ਜਾਂਚ ਕਰਵਾ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply