ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਦੇ ਮੁਕਾਬਲੇ ’ਚ
ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਕਾਂਸੀ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਚਮਕਾਇਆ। ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁੱਕੇਬਾਜ਼ੀ ਅੰਡਰ-14 ਮੁਕਾਬਲੇ ’ਚ ਮਾਨਵ ਅਤੇ ਸਨੇਹਦੀਪ ਸਿੰਘ ਨੇ ਆਪਣੇ ਪੰਚ ਦਾ ਵਧੀਆ ਮੁਜ਼ਾਹਰਾ ਕਰਦੇ ਹੋਏ ਸੋਨੇ ਦੇ ਤਮਗੇ ਹਾਸਲ ਕੀਤੇ ਅਤੇ ਜਲਦ ਹੋ ਰਹੀ ਸਟੇਟ ਪੱਧਰ ਪ੍ਰਤੀਯੋਗਤਾ ਲਈ ਚੋਣ ਕਰ ਲਈ ਗਈ ਹੈ।
ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਪਰੋਕਤ ਵਿਦਿਆਰਥੀਆਂ ਨੂੰ ਇਲਾਵਾ ਧਰੂਵ ਨੰਦਾ, ਮੋਹਿਤਪ੍ਰੀਤ ਸਿੰਘ, ਉਂਕਾਰ ਸਿੰਘ ਨੇ ਕਾਂਸੀ ਦਾ ਤਮਗਾ ਹਾਸਲ ਕੀਤਾ ਹੈ।ਉਨ੍ਹਾਂ ਜਿੱਤ ਦੀ ਖੁਸ਼ੀ ਦਾ ਸਿਹਰਾ ਅਧਿਆਪਕ ਅਮਰਿੰਦਰ ਸਿੰਘ ਅਤੇ ਸ਼ੱਤਰਪਾਲ ਸਿੰਘ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਵਿਦਿਆਰਥੀ ਉਕਤ ਮੁਕਾਮ ਹਾਸਲ ਕਰ ਸਕੇ ਹਨ। ਉਨ੍ਹਾਂ ਕਿਹਾ ਕਿ 11 ਤੋਂ 15 ਸਤੰਬਰ ਤੱਕ ਪਟਿਆਲਾ ਵਿਖੇ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਣ ਜਾ ਰਹੇ ਰਾਜ ਪੱਧਰੀ ਮੁਕਾਬਲੇ ’ਚ ਸਕੂਲ ਵਿਦਿਆਰਥੀ ਮਾਨਵ ਅਤੇ ਸਨੇਹਦੀਪ ਸਿੰਘ ਆਪਣੇ ਮੁੱਕੇਬਾਜ਼ੀ ਦਾ ਪ੍ਰਦਰਸ਼ਨ ਕਰਨਗੇ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media