ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਨੇ
ਜ਼ਾਣਕਾਰੀ ਦਿੰਦਿਆ ਦੱਸਿਆ ਕਿ ਕੋਮੀ ਕਾਨੂੰਨੀ ਸੇਵਾਵਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 9 ਸੰਤਬਰ ਨੂੰ ਵੱਖ ਵੱਖ ਪ੍ਰਕਾਰ ਦੇ ਮਾਮਲੇ ਜਿਵੇ ਕਿ੍ਰਮੀਨਲ ਕੰਪਾਊਡੇਬਲ ਕੇਸ, ਐਨ.ਆਈ ਐਕਟ 138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ ਲੇਬਰ ਅਤੇ ਫੈਮਿਲੀ ਕੇਸ, ਬਿਜਲੀ ਅਤੇ ਪਾਣੀ ਸਬੰਧੀ ਝਗੜੇ ਅਤੇ ਹੋਰ ਵਿਵਾਦਾਂ ਦੀ ਸੁਣਵਾਈ ਕਰਨ ਲਈ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਜਿਸ ਅਧੀਨ ਪਠਾਨਕੋਟ ਵਿਖੇ ਕੋਰਟ ਕੰਪਲੈਕਸ ਵਿੱਚ ਜਿਲਾ ਪਠਾਨਕੋਟ ਦੇ ਜੁਡੀਸਿਅਲ ਅਫਸਰਾਂ ਦੇ ਵੱਖ ਵੱਖ ਬੈਂਚਾਂ ਵਲੋਂ ਉਕਤ ਕੇਸਾਂ ਦਾ ਦੋਵੇ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਮੋਕੇ ਤੇ ਨਿਪਟਾਰਾ ਕੀਤਾ ਜਾਵੇਗਾ।ਇਸ ਨਾਲ ਜਿਥੇ ਆਮ ਲੋਕਾਂ ਨੂੰ ਰਾਹਤ ਮਿਲੇਗੀ, ਉਥੇ ਅਦਾਲਤਾਂ ਦਾ ਕੰਮਕਾਜੀ ਬੋਝ ਵੀ ਘੱਟ ਹੋਵੇਗਾ।ਜ਼ਿਲਾ ਅਤੇ ਸੈਸਨ ਜੱਜ-ਸਹਿਤ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਇਸ ਲੋਕ ਅਦਾਲਤ ਦੇ ਵਿੱਚ 9 ਬੈਂਚ ਲਗਾਏ ਜਾ ਰਹੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media