Tuesday, November 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਵਿਖੇ ਅੰਤਰ ਸਹੋਦਿਆ ਸਕੂਲਜ਼ ਲੋਕ-ਨਾਚ ਪ੍ਰਤੀਯੋਗਤਾ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਦਿਆਰਥੀਆਂ ਵਿੱਚ ਨਾਚ ਪ੍ਰਤੀ ਰੁੱਚੀ ਪ੍ਰਫੁਿਲਤ ਕਰਨ ਲਈ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ PPN0709201705ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੰਤਰ ਸਹੋਦਿਆ ਸਕੂਲਜ਼ ਲੋਕ ਨਾਚ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਸ ਪ੍ਰਤੀਯੋਗਤਾ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਲੋਕ ਨਾਚ ਸੰਮੀ, ਡਾਂਡੀਆ, ਲੁੱਡੀ, ਰਾਜਸਥਾਨੀ ਨਾਚ, ਭੰਗੜਾ ਆਦਿ ਸ਼ਾਮਲ ਸਨ।ਦਰਬਾਰੀ ਲਾਲ ਸਾਬਕਾ ਡਿਪਟੀ ਸਪੀਕਰ ਪੰਜਾਬ ਸਰਕਾਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਪ੍ਰੋਗਰਾਮ ਦੀ ਸ਼ੋਭਾ ਵਧਾਈ।ਮੁੱਖ ਮਹਿਮਾਨ ਦਾ ਪ੍ਰੋਗਰਾਮ ਵਿੱਚ ਪਹੁੰਚਨ ਤੇ ਨਿੱਘਾ ਸੁਆਗਤ ਕੀਤਾ ਗਿਆ।ਮੁਕਾਬਲਿਆਂ ਦੀ ਅਰੰਭਤਾ ਸਕੂਲ ਸ਼ਬਦ ਨਾਲ ਕੀਤੀ ਗਈ।ਪ੍ਰੋਗਰਾਮ ਵਿੱਚ ਭਾਗ ਲੈਣ ਵਾਲੀਆਂ 12 ਟੀਮਾਂ ਦੇ ਵਿਦਿਆਰਥੀਆਂ ਦੀਆਂ ਰੰਗ-ਬਿਰੰਗੀਆਂ ਪੁਸ਼ਾਕਾਂ, ਚਮਕਦੇ ਚਿਹਰੇ ਅਤੇ ਲੋਕ ਨਾਚਾਂ ਪ੍ਰਤੀ ਰੁਚੀ ਨੇ ਦਰਸ਼ਕਾਂ ਨੂੰ ਕੀਲ ਲਿਆ।
ਇਹਨਾਂ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਅਤੇ ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਨੇ ਪਹਿਲਾ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅਤੇ ਸਪਰਿੰਗ ਡੇਲ ਸਕੂਲ ਨੇ ਦੂਜਾ, ਮਾਨਵ ਪਬਲਿਕ ਸਕੂਲ ਅਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਤੀਜਾ ਅਤੇ ਪੁਲਿਸ ਡੀ.ਏ.ਵੀ ਪਬਲਿਕ ਸਕੂਲ ਅਤੇ ਖਾਲਸਾ ਕਾਲਜ ਪਬਲਿਕਸ ਸਕੂਲ ਨੇ ਹੌਸਲਾ ਅਫਜਾਈ ਇਨਾਮ ਹਾਸਲ ਕੀਤਾ।ਮੁੱਖ ਮਹਿਮਾਨ ਦਰਬਾਰੀ ਲਾਲ ਨੇ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਲੋਕ ਨਾਚਾਂ ਦੀ ਪ੍ਰਸ਼ੰਸਾ ਕੀਤੀ ਅਤੇ ਭਾਰਤ ਦੇ ਸਭਿਆਚਾਰ ਤੇ ਚਾਨਣਾ ਪਾਇਆ।ਇਹਨਾਂ ਮੁਕਾਬਲਿਆਂ ਵਿੱਚ ਨਰਿੰਦਰਪਾਲ ਸਿੰਘ (ਕੋਰੀਓਗ੍ਰਾਫਰ) ਅਤੇ ਸ਼੍ਰੀਮਤੀ ਮਨੀਸ਼ਾ (ਕੋਰੀਓਗ੍ਰਾਫਰ) ਨੇ ਜੱਜ ਦੀ ਭੁਮਿਕਾ ਨਿਭਾਈ।ਸਹੋਦਯਾ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਪ੍ਰੋਗਰਾਮ ਦੇ ਅੰਤ ਵਿਚ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਜੇਤੂ ਟੀਮਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ।
ਮੁੱਖ ਮਹਿਮਾਨ ਦਰਬਾਰੀ ਲਾਲ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਸੰਤੋਖ ਸਿੰਘ ਸੇਠੀ, ਸ਼ੀ੍ਰਮਤੀ ਅਸਮਿਤਾ ਫਰੀਡਮ, ਅਨੀਤਾ ਭੱਲਾ, ਸੁਰਿੰਦਰ ਕੇਵਲਾਨੀ ਸੈਕਟਰੀ ਪੀ.ਪੀ.ਸੀ.ਸੀ, ਪ੍ਰਦੀਪ ਸ਼ਰਮਾ, ਸੰਜੀਵ ਅਰੋੜਾ ਸੀਨੀਅਰ ਕਾਂਗਰਸ ਲੀਡਰ, ਨਵਦੀਪ ਸ਼ਰਮਾ,  ਮੁੱਖ ਅਧਿਆਪਕਾ ਸ਼੍ਰੀਮਤੀ ਰੇਣੂ ਆਹੂਜਾ, ਨਿਸ਼ਚਿੰਤ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜਰ ਸਨ।ਸਟੇਜ ਸਕੱਤਰ ਦੀ ਭੁਮਿਕਾ ਸ਼੍ਰੀਮਤੀ ਹਰਮੀਤ ਸਾਂਘੀ ਨੇ ਨਿਭਾਈ।ਪ੍ਰੋਗਰਾਮ ਦੌਰਾਨ ਸ਼੍ਰੀਮਤੀ ਹਰਮੀਤ ਸਾਂਘੀ ਅਤੇ ਸੰਗੀਤ ਅਧਿਆਪਕ ਰਜੇਸ਼ ਕੁਮਾਰ ਨੂੰ ਵੀ ਸਨਮਾਨਿਤ ਕੀਤਾ ਗਿਆ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply