ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਦੇ ਅਸਲਾ ਡੀਪੂ ਨੇੜੇ ਅੱਗ ਲੱਗ ਗਈ। ਜਿਸ ਕਾਰਨ ਜਿਲਾ ਪ੍ਰਸਾਸ਼ਨ ਵਲੋਂ ਇਹਤਿਆਤਨ ਵਜੋਂ ਰੇਲ ਗੱਡੀਆਂ ਦੀ ਆਵਾਜਾਈ ਰੋਕ ਦਿੱਤੀ ਗਈ।ਇਸ ਮੌਕੇ ਜਿਲਾ ਅਧਿਕਾਰੀ ਨੇ ਕਿਹਾ ਹੈ ਕਿ ਇਹ ਭਿਆਨਕ ਅੱਗ ਨਹੀਂ ਸੀ, ਜਿਸ ‘ਤੇ ਕਾਬੂ ਪਾ ਲਿਆ ਗਿਆ ਹੈ ਤੇ ਜਲਦ ਹੀ ਰੇਲਾਂ ਦੀ ਆਵਾਜਾਈ ਬਹਾਲ ਕਰ ਦਿੱਤੀ ਜਾਵੇਗੀ।ਇਥੇ ਜ਼ਿਕਰਯੋਗ ਇਹ ਹੈ ਕਿ ਸਵੇਰੇ ਪੰਜ ਵਜੇ ਦੇ ਕਰੀਬ ਅਸਲਾ ਡੀਪੂ ਦੇ ਨੇੜੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੇ ਅੱਗ ਦੇ ਭਾਂਬੜ ਮੱਚ ਦੇ ਵੇਖੇ। ਪੱਤਰਕਾਰਾਂ ਨੂੰ ਡਿੱਪੂ ਦੇ ਆਸ ਪਾਸ ਜਾਣ ਨਹੀ ਦਿੱਤਾ ਗਿਆ। ਅੱਗ ’ਤੇ ਜਲਦੀ ਹੀ ਕਾਬੂ ਪਾ ਲਿਆ ਗਿਆ।ਨੁਕਸਾਨ ਦਾ ਖਬਰ ਲਿਖਣ ਤੱਕ ਪਤਾ ਨਹੀ ਲੱਗ ਸਕਿਆ। ਬੱਸਾਂ ਦੀ ਆਵਾਜ਼ਾਈ ਆਮ ਵਾਂਗੂ ਚੱਲ ਰਹੀ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media