ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ
‘ਤੇ ਚੱਲ ਰਹੀ ਵਰਕਸ਼ਾਪ ਵਿਚ ਅੱਜ ਦੂਜੇ ਦਿਨ ਡਾ. ਅਮਰ ਸਿੰਘ ਨੇ ਆਰੰਭ ਵਿਚ ਵਰਕਸ਼ਾਪ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਦੂਜੇ ਦਿਨ ਦੇ ਪਹਿਲੇ ਅਕਾਦਮਿਕ ਸ਼ੈਸ਼ਨ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਗੁਰਮੁਖੀ ਲਿਪੀ ਅਤੇ ਗੁਰਬਾਣੀ ਭਾਸ਼ਾ ਬਾਰੇ ਵਿਚਾਰ ਪੇਸ ਕੀਤੇ।ਇਸ ਤੋਂ ਬਾਅਦ ਡਾ. ਗੁਰਮੇਲ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਵੀ ਗੁਰਬਾਣੀ ਭਾਸ਼ਾ ਤੇ ਕਾਵਿ ਸ਼ਾਸਤਰ ਬਾਰੇ ਤੇ ਦਰਸ਼ਨ ਸ਼ਾਸਤਰ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਦੂਜੇ ਅਕਾਦਮਿਕ ਸ਼ੈਸ਼ਨ ਵਿਚ ਸਾਬਕਾ ਪ੍ਰੋ. ਡਾ. ਪਰਮਜੀਤ ਸਿੰਘ ਸਿੱਧੂ ਨੇ ਗੁਰਬਾਣੀ ਵਿਗਿਆਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਵਰਕਸ਼ਾਪ ਵਿਚ ਵਿਦਿਆਰਥੀਆਂ ਨੇ ਵੀ ਆਪਣੀ ਸਮਰਥਾ ਮੁਤਾਬਿਕ ਆਏ ਹੋਏ ਵਿਦਵਾਨਾਂ ਨਾਲ ਸੰਵਾਦ ਰਚਾਇਆ। ਅੰਤ ਵਿਚ ਵਰਕਸ਼ਾਪ ਦੇ ਕੁਆਰਡੀਨੇਟਰ ਡਾ. ਅਮਰ ਸਿੰਘ ਨੇ ਆਏ ਹੋਏ ਵਿਦਵਾਨਾਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media