Tuesday, March 24, 2026

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਅਧਿਆਪਕ ਦਿਵਸ’ ਨੂੰ ਸਮਰਪਿਤ ਸਮਾਗਮ PPN0809201704ਆਯੋਜਿਤ ਕੀਤੇ ਗਏ।ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅਧਿਆਪਕ ਵਰਗ ਨੂੰ ਆਪਣੇ ਮਾਣ ਅਤੇ ਅਹੁਦੇ ਨੂੰ ਕਾਇਮ ਕਰਨ ਸਬੰਧੀ ਪ੍ਰੇਰਿਤ ਕਰਦਿਆਂ ਵਿਦਿਆਰਥੀਆਂ ਨੂੰ ਵੀ ਪੂਰੀ ਤਨਦੇਹੀ ਨਾਲ ਪੜ੍ਹਨ ਲਈ ਕਿਹਾ।ਉਨ੍ਹਾਂ ਕਿਹਾ ਕਿ ਅਧਿਆਪਕ ਬੱਚਿਆਂ ਦੀ ਜ਼ਿੰਦਗੀ ਸਵਾਰਦੇ ਹਨ। ਬੱਚਿਆਂ ਨੂੰ ਅਧਿਆਪਕਾਂ ਦਾ ਆਦਰ ਮਾਣ ਕਰਨਾ ਚਾਹੀਦਾ ਹੈ।
ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਧਿਆਪਕ ਦੇ ਮਾਣ-ਸਤਿਕਾਰ ਅਤੇ ਉਸ ਦੇ ਵਿਦਿਆਰਥੀ ਜੀਵਨ ’ਚ ਅਹਿਮ ਰੋਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।  ਉਨ੍ਹਾਂ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਰਵਪਲੀ ਡਾ. ਰਾਧਾ ਕ੍ਰਿਸ਼ਨਨ ਦਾ ਜਨਮ ਦਿਨ ਪੂਰੇ ਦੇਸ਼ ’ਚ ਅਧਿਆਪਕ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ ਅਤੇ ਡਾ. ਕ੍ਰਿਸ਼ਨਨ ਇਕ ਕੁਲ ਅਧਿਆਪਕ ਹੋਣ ਦੇ ਨਾਤੇ, ਫਿਲਾਸਫਰ ਅਤੇ ਵਿਦਵਾਨ ਵੀ ਸਨ, ਜਿਨ੍ਹਾਂ ਦਾ ਖਾਸਕਰ ਅਧਿਆਪਕ ਜਗਤ ’ਚ ਵਿਸ਼ੇਸ਼ ਸਨਮਾਨ ਤੇ ਸਤਿਕਾਰ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਮਨੁੱਖ ਭਾਵੇਂ ਕਿੰਨਾ ਵੀ ਉੱਚਾ ਅਤੇ ਸਤਿਕਾਰਤ ਰੁੱਤਬਾ ਪ੍ਰਾਪਤ ਕਰ ਲਵੇ ਉਸ ਦੀ ਪ੍ਰਾਪਤੀ ਪਿੱਛੇ ਜਿਥੇ ਉਸ ਦੀ ਆਪਣੀ ਮਿਹਨਤ ਰੰਗ ਲਿਆਉਂਦੀ ਹੈ, ਉੱਥੇ ਅਧਿਆਪਕਾਂ ਅਤੇ ਮਾਪਿਆਂ ਦਾ ਵੀ ਖ਼ਾਸ ਯੋਗਦਾਨ ਹੁੰਦਾ ਹੈ।ਅਧਿਆਪਕ ਦਿਵਸ ਮੌਕੇ ਸਕੂਲ ’ਚ ਵੱਡੀ ਗਿਣਤੀ ’ਚ ਅਧਿਆਪਕਾਂ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ। ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ, ਡਾਂਸ ਅਤੇ ਖੇਡ ਮੁਕਾਬਲੇ ਵਰਗੇ ਪ੍ਰੋਗਰਾਮਾਂ ’ਚ ਆਪਣੀ ਕਾਬਲੀਅਤ ਨੂੰ ਪੇਸ਼ ਕੀਤਾ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply