Tuesday, March 24, 2026

ਖਾਲਸਾ ਅਕੈਡਮੀ ਮਹਿਤਾ ਵਿਖੇ ਮਨਾਇਆ ਅਧਿਆਪਕ ਦਿਵਸ

ਚੌਕ ਮਹਿਤਾ, 8 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁੱਖੀ ਦਮਦਮੀ ਟਕਸਾਲ ਪ੍ਰਧਾਨ ਸੰਤ PPN0809201705ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਅਧਿਆਪਕ ਦਿਵਸ ਦੇ ਸੰਬੰਧ ਵਿੱਚ ਪੋ੍ਰਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਇਸ ਤੋਂ ਉਪਰੰਤ ਅਧਿਆਪਕ ਦਿਵਸ ਦੀ ਮਹਾਨਤਾ ਦੱਸਦੇ ਹੋਏ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਅਤੇ ਵੱਖ-ਵੱਖ ਸੱਭਿਆਚਾਰਕ ਝਲਕੀਆਂ ਪੇਸ਼ ਕਰਕੇ ਮਨੋਰੰਜਨ ਕੀਤਾ।ਇਸ ਵਿੱਚ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਅਥਲੈਟਿਕਸ ਕੋਚ ਹਰਭਜਨ ਸਿੰਘ, ਹਾਕੀ ਕੋਚ ਬਲਜਿੰਦਰ ਸਿੰਘ ਨੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply