ਪੱਟੀ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) ਖੇਤਾਂ ਵਿਚ ਮੋਟਰ ਚਲਾਉਣ ਲੱਗਿਆਂ ਇੱਕ ਕਿਸਾਨ ਦੀ ਬਿਜ਼ਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ
ਹੈ।ਪ੍ਰਾਪਤ ਜਾਣਕਾਰੀ ਅਨੁਸਾਰ 45 ਸਾਲਾ ਬਲਵਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਉਬੋਕੇ ਆਪਣੇ ਖੇਤਾਂ ਵਿਚ ਝੋਨੇ ਦੀ ਫਸਲ ਲਈ ਪਾਣੀ ਲਗਾਉਣ ਲਈ ਮੋਟਰ ਚਲਾਉਣ ਲੱਗਾ ਤਾਂ ਸਟਾਟਰ ਤੋਂ ਬਿਜ਼ਲੀ ਦਾ ਕਰੰਟ ਲੱਗਣ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ ।ਮ੍ਰਿਤਕ ਕਿਸਾਨ ਆਪਣੇ ਪਿਛੇ ਪਤਨੀ ਤੇ 2 ਬੱਚੇ ਛੱਡ ਗਿਆ ਹੈ।ਪੱਟੀ ਸਦਰ ਪੁਲਿਸ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਵਲੋ ਪ੍ਰਾਪਤ ਸੂਚਨਾ ਦੇ ਆਧਾਰ `ਤੇ 174 ਦੀ ਕਾਰਵਾਈ ਕਰਦੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਖੇ ਪੋਸਟ ਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ।ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਰ ਵਿਖੇ ਕਰ ਦਿੱਤਾ ਗਿਆ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media