ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ
ਸਬੰਧੀ ਵਿਚਾਰਾਂ ਕਰਨ ਲਈ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਨਾਲ ਇਕੱਤਰਤਾ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲੰਮੇ ਅਰਸੇ ਤੋਂ ਲਈ ਜਾ ਰਹੀ ਧਾਰਮਿਕ ਪ੍ਰੀਖਿਆ ਦਾ ਮੰਤਵ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰਮਤਿ ਦੀ ਵਿਚਾਰਧਾਰਾ ਨਾਲ ਜੋੜਨਾ ਹੈ।ਉਨ੍ਹਾਂ ਆਖਿਆ ਕਿ ਪ੍ਰਚਾਰਕ ਤੇ ਧਾਰਮਿਕ ਅਧਿਆਪਕ ਵਿਦਿਆਰਥੀਆਂ ਅੰਦਰ ਧਾਰਮਿਕ ਸਿੱਖਿਆ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਭੂਮਿਕਾ ਨਿਭਾਅ ਸਕਦੇ ਹਨ।ਉਨ੍ਹਾਂ ਹਾਜ਼ਰ ਪ੍ਰਚਾਰਕਾਂ ਤੇ ਧਾਰਮਿਕ ਅਧਿਆਪਕਾਂ ਨੂੰ ਕਿਹਾ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ ਜਾਵੇ।ਅਵਤਾਰ ਸਿੰਘ ਸੈਂਪਲਾ, ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਤੇ ਹਰਭਜਨ ਸਿੰਘ ਮਨਾਵਾਂ, ਗੁਰਮੀਤ ਸਿੰਘ ਬੁੱਟਰ ਮੀਤ ਸਕੱਤਰ, ਪ੍ਰੋ: ਸੁਖਦੇਵ ਸਿੰਘ ਇੰਚਾਰਜ ਧਾਰਮਿਕ ਪ੍ਰੀਖਿਆ, ਗਿਆਨੀ ਸਵਰਨ ਸਿੰਘ ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਤੇ ਬੀਬੀ ਬਲਜਿੰਦਰ ਕੌਰ ਧਾਰਮਿਕ ਅਧਿਆਪਕਾਂ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਸਰਵਣ ਸਿੰਘ, ਭਾਈ ਜੱਜ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਹੀਰਾ ਸਿੰਘ, ਭਾਈ ਬਲਵੰਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਪ੍ਰੇਮਜੀਤ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ ਸਮੇਤ ਪ੍ਰਚਾਰਕ ਤੇ ਧਾਰਮਿਕ ਅਧਿਆਪਕ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media