Saturday, March 21, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਸਬੰਧੀ ਕੀਰਤਨ ਦਰਬਾਰ 10 ਨੂੰ

ਬਠਿੰਡਾ, 9 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱਈਆ ਜੀ ਸੇਵਕ ਦਲ ਅਤੇ ਸ੍ਰੋਮਣੀ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਆਦਿ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਅਤੇ ਗੁਰਤਾਗੱਦੀ ਦਿਵਸ ਦੇ ਸਬੰਧ ਵਿੱਚ ਕੀਰਤਨ ਦਰਬਾਰ ਦੀ 10 ਸਤੰਬਰ ਦਿਨ ਐਤਵਾਰ ਨੂੰ ਸ਼ਾਮ ਦੇ 5 ਵਜੇ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਅਰੰਭਤਾ ਕੀਤੀ ਜਾਵੇਗੀ।ਇਸ ਸਮਾਗਮ ਸਬੰਧੀ ਜਾਣਕਾਰੀ ਭਾਈ ਜਰਨੈਲ ਸਿੰੰਘ ਨੇ ਦੱਸਿਆ ਕਿ ਪੰਥ ਦੇ ਉਘੇ ਕਥਾ ਵਾਚਕ ਭਾਈ ਅਮਰੀਕ ਸਿੰਘ ਚੰਡੀਗੜ ਵਾਲੇ ਪੁੱਜ ਰਹੇ ਹਨ।ਗੁਰਦੁਆਰਾ ਕਿਲਾ ਮੁਬਾਰਕ ਦੇ ਹਜ਼ੂਰੀ ਰਾਗੀ ਅਤੇ ਭਾਈ ਤਰਸੇਮ ਸਿੰਘ ਹਰਿਰਾਏਪੁਰ ਵਾਲੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply