Tuesday, August 11, 2026

‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਤਹਿਤ ਕਾਨੂੰਨੀ ਸਿੱਖਿਆਵਾਂ ਬਾਰੇ ਸੈਮੀਨਾਰ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ` ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ PPN0909201706ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਬੇਟੀ ਬਚਾਓ, ਬੇਟੀ ਪੜਾਓ ਸਕੀਮ ਦੇ ਤਹਿਤ ਕਾਨੂੰਨੀ ਸਿੱਖਿਆਵਾਂ ਉਪਰ ਸੈਮੀਨਾਰ ਆਯੋਜਿਤ ਕੀਤਾ ਗਿਆ।
ਐਡਵੋਕੇਟ ਸੋਰਭ ਅਗਰਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਜਿਲ੍ਹਾ ਕਾਨੂਨੀ ਸੇਵਾ ਅਧਿਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਡਾ ਮੁੱਖ ਮੰਤਵ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗ ਨਾਲ ਜੁੜੇ ਲੋਕਾਂ ਨੂੰ ਮੁਫਤ ਵਿਚ ਕਾਨੂੰਨੀ ਸਹਾਇਤਾ ਮੁਹਇਆ ਕਰਵਾਉਣਾ ਹੈ।ਉਨ੍ਹਾਂ ਅਗੇ ਦੱਸਿਆ ਕਿ ਉਹ ਪਿੱਛੜੀਆਂ ਥਾਵਾਂ `ਤੇ ਜਿਥੇ ਲੋਕਾਂ ਦੀ ਪਹੁੰਚ ਕਚਹਿਰੀਆਂ ਤੱਕ ਸੰਭਵ ਨਹੀ ਹੈ, ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਲਾਹ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਦੂਰ-ਦੂਰ ਦੇ ਪਿੰਡਾਂ ਵਿਚ ਕਾਨੂੰਨੀ ਸਹਾਇਤਾ ਕਲੀਨਿਕ ਸਥਾਪਿਤ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਮਦਦ ਨਾਲ ਔਰਤਾਂ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਅਤੇ ਹਿੰਸਕ ਹਮਲਿਆ ਵਿਰੁੱਧ ਅਵਾਜ ਚੁੱਕ ਸਕਦੀਆ ਹਨ।
ਕਾਨੂੰਨੀ ਪੈਰਾ ਲੀਗਲ ਵਲੰਟੀਅਰ ਸ੍ਰੀ ਕਮਲ ਭਾਟੀਆ ਨੇ ਦੱਸਿਆ ਕਿ ਡੀ.ਐਲ.ਐਸ.ਏ ਵਿਚ ਕਾਮਿਆਂ ਦੇ ਹੱਕ ਅਤੇ ਉਨ੍ਹਾਂ ਦੇ ਬਚਿਆਂ ਦੀ ਮੁਫਤ ਸਕੂਲੀ ਸਿੱਖਿਆ, ਸਫਰ ਲਈ ਪੈਸੇ, ਸਿਹਤ ਬੀਮਾ ਆਦਿ ਦੀ ਸੁਵਿਧਾ ਵੀ ਸ਼ੁਰੂ ਕੀਤੀ ਗਈ ਹੈ।ਪੈਰਾ ਲੀਗਲ ਵਲੰਟੀਅਰ ਸ੍ਰੀ ਰਵਿੰਦਰ ਕੌਰ ਨੇ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਤੇ ਜ਼ੋਰ ਦਿੱਤਾ। ਇਨਾਂ ਤੋਂ ਇਲਾਵਾ ਪੈਰਾ ਲਿਗਲ ਵਲੰਟੀਅਰ ਸ੍ਰੀਮਤੀ ਪੂਨਮ ਸ਼ਰਮਾ ਨੇ ਦੱਸਿਆ ਕਿ ਐਸਿਡ ਅਟੈਕ ਅਤੇ ਬਲਾਤਕਾਰ ਦੀਆਂ ਸ਼ਿਕਾਰ ਔਰਤਾਂ ਮੁਆਵਜ਼ਾ ਲੈਣ ਲਈ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਸੇਵਾਵਾਂ ਲੈ ਸਕਦੀਆਂ ਹਨ।
ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਜਿਲਾ ਪੱਧਰੀ ਕਾਨੂੰਨੀ ਸੇਵਾਵਾ ਅਥਾਰਿਟੀ ਦੀ ਪ੍ਰਸ਼ੰਸਾ ਕੀਤੀ ਕਿ ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਔਰਤਾਂ ਦੇ ਕਲਿਆਣ ਲਈ ਬਣਾਏ ਗਏ ਕਾਨੂੰਨ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਦਾ ਸੁਯੋਗ ਢੰਗ ਨਾਲ ਆਯੋਜਨ ਕੀਤਾ ਹੈ। ਇਸ ਮੌਕੇ ਤੇ ਕਾਲਜ ਦਾ ਟਿਚਿੰਗ ਸਟਾਫ਼, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply