Tuesday, November 24, 2026

ਖ਼ਾਲਸਾ ਕਾਲਜ `ਚ ਖੁੰਬਾਂ ਦੀ ਕਾਸ਼ਤ ਦਾ ਸਿਖਲਾਈ ਕੋਰਸ 13 ਤੋਂ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਬਾਂ ਦਾ ਸਿਖਲਾਈ Khalsa College Amritsarਕੋਰਸ 13 ਤੋਂ 19 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਕਿਸਾਨ ਸਿਖਲਾਈ ਕੇਂਦਰ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਪ੍ਰਿੰਸੀਪਲ ਦੇ ਸਹਿਯੋਗ ਨਾਲ ਹਰ ਸਾਲ ਕਰਵਾਏ ਇਸ ਕੋਰਸ ’ਚ ਖੁੰਬਾਂ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਅਤੇ ਖੁੰਬਾਂ ਦੀਆਂ ਬਿਮਾਰੀਆਂ, ਕੀੜੇ-ਮਕੌੜੇ ਆਦਿ ਬਾਰੇ ਵਿਸਥਾਰ ਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਭਾਗ ਲੈਣ ਦੇ ਚਾਹਵਾਨ ਹਨ, ਉਕਤ ਕਿਸਾਨ ਸਿਖਲਾਈ ਕੇਂਦਰ 13 ਸਤੰਬਰ ਤੱਕ ਆਪਣਾ ਨਾਮ ਦਰਜ ਕਰਵਾ ਸਕਦੇ ਹਨ।ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਹਿੱਤ ਲੋੜੀਂਦੀ ਟ੍ਰੇਨਿੰਗ ਲੈਣ ਲਈ 13 ਸਤੰਬਰ ਸਵੇਰੇ 10:00 ਵਜੇ ਪਹੁੰਚਣ ਦੀ ਅਪੀਲ ਕੀਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply