Monday, September 28, 2026

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਲਗਾਇਆ ਮੈਡੀਕਲ ਕੈਂਪ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ PPN0909201712ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਦਰੁਸਤ ਰੱਖਣ ਦੇ ਮਕਸਦ ਤਹਿਤ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਖ਼ਾਲਸਾ ਡਾਇਗਨੋਸਟਿਕ ਲੈਬ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਐਂਡ ਟੈਕਨਾਲੋਜੀ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ।
ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 6 ਦਿਨਾਂ ਤੱਕ ਚਲਣ ਵਾਲੇ ਇਸ ਕੈਂਪ ’ਚ ਸਕੂਲ ਦੇ ਵਿਦਿਆਰਥੀਆਂ ਦਾ ਚੈਕਅੱਪ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੈਂਪ ਲਈ ਪੁੱਜੀ ਟੀਮ ਨੇ ਸਾਰੇ ਵਿਦਿਆਰਥੀਆਂ ਦੀ ਸਿਹਤ ਸਬੰਧੀ ਮੁੱਢਲੀ ਜਾਂਚ ਰਕਤਚਾਪ, ਖੂਨ ਦੀ ਜਾਂਚ, ਦੰਦਾਂ ਦੀ ਜਾਂਚ, ਅੱਖਾਂ ਦੀ ਜਾਂਚ, ਕੱਦ, ਭਾਰ, ਹੱਡੀਆਂ ਸਬੰਧੀ ਜਾਂਚ ਅਤੇ ਹੋਰ ਭਿੰਨ-ਭਿੰਨ ਬਿਮਾਰੀਆਂ ਸਬੰਧੀ ਟੈਸਟ ਕੀਤੇ।
ਇਸ ਮੌਕੇ ਉਨ੍ਹਾਂ ਛੂਤ ਦੀਆਂ ਬਿਮਾਰੀਆਂ ਸਬੰਧੀ ਜਾਣੂ ਕਰਵਾਇਆ ਅਤੇ ਸੰਤੁਲਿਤ ਖ਼ੁਰਾਕ ਲੈਣ ਸਬੰਧੀ ਪ੍ਰੇਰਿਤ ਕਰਦਿਆਂ ਕਿਹਾ ਕਿ ਫ਼ਲ, ਹਰੀਆਂ ਸਬਜ਼ੀਆਂ, ਸਲਾਦ ਆਦਿ ਪੌਸ਼ਟਿਕ ਅਹਾਰ ਦਾ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਕਈ ਅਣਗਿਣਤ ਬਿਮਾਰੀਆਂ ਪੈਦਾ ਹੋ ਚੁੱਕੀਆਂ ਹਨ, ਜਿਸ ਨੂੰ ਸਮੇਂ ’ਤੇ ਹੀ ਕਾਬੂ ਪਾਉਣ ਲਈ ਹਰੇਕ ਇਨਸਾਨ ਨੂੰ ਆਪਣਾ ਸਮੇਂ-ਸਮੇਂ ’ਤੇ ਮੈਡੀਕਲ ਚੈਕਅਪ ਜਰੂਰ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀ ਮੌਜ਼ੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply